ਗਰਮੀ ਤਾਂ ਕੱਢ ਰਹੀ ਹੈ ਪੂਰੇ ਵੱਟ,ਪੰਜਾਬ ਸਰਕਾਰ ਬਿਜਲੀ ਮਹਿੰਗੀ ਕਰਕੇ ਲਾ ਰਹੀ ਹੈ ਕਰੰਟ

ਬਲਬੀਰ ਸਿੰਘ ਬੱਬੀ 
(ਸਮਾਜ ਵੀਕਲੀ) ਸਾਡੇ ਦੇਸ਼ ਦੇ ਵਿੱਚ ਲੋਕ ਸਭਾ ਚੋਣਾਂ ਹੋਈਆਂ ਨੂੰ ਹਾਲੇ ਕੁਝ ਦਿਨ ਹੀ ਹੋਏ ਹਨ ਇਨ੍ਹਾਂ ਲੋਕ ਸਭਾ ਚੋਣਾਂ ਦੇ ਵਿੱਚ ਸਿਆਸੀ ਪਾਰਟੀਆਂ ਨੇ ਲੋਕਾਂ ਨੂੰ ਅਨੇਕਾਂ ਤਰ੍ਹਾਂ ਦੇ ਸਬਜ਼ਬਾਗ ਦਿਖਾਏ ਤੇ ਅਨੇਕਾਂ ਚੀਜ਼ਾਂ ਮੁਫਤ ਦੇਣ ਦਾ ਵਾਅਦਾ ਕੀਤਾ ਪਰ ਵੋਟਾਂ ਕੀ ਲੰਘੀਆਂ ਕਈ ਚੀਜ਼ਾਂ ਮਹਿੰਗੀਆਂ ਕਰ ਦਿੱਤੀਆਂ ਗਈਆਂ ਹਨ।
     ਇਸ ਵੇਲੇ ਦੇਸ਼ ਦੇ ਵਿੱਚ ਗਰਮੀ ਦਾ ਪ੍ਰਕੋਪ ਜਾਰੀ ਹੈ ਸਮੁੱਚੇ ਦੇਸ਼ ਵਾਂਗ ਸਾਡੇ ਪੰਜਾਬ ਵਿੱਚ ਵੀ ਗਰਮੀ ਨੇ ਪੂਰੀ ਅੱਤ ਮਚਾਈ ਹੋਈ ਹੈ ਤੇ ਇਸ ਦਰਮਿਆਨ ਹੀ ਝੋਨੇ ਦਾ ਸੀਜ਼ਨ ਵੀ ਸ਼ੁਰੂ ਹੋ ਚੁੱਕਾ ਹੈ ਤੇ ਜਿਸ ਲਈ ਮੋਟਰਾਂ ਚੱਲਣੀਆਂ ਹਨ ਤੇ ਪਾਣੀ ਨਿਕਲਣਾ ਹੈ। ਅੱਤ ਦੀ ਪੈ ਰਹੀ ਗਰਮੀ ਦੇ ਵਿੱਚ ਲੋਕਾਂ ਨੂੰ ਬਿਜਲੀ ਹੀ ਰਾਹਤ ਦਿੰਦੀ ਹੈ ਜਿਸ ਨਾਲ ਪੱਖੇ, ਕੂਲਰ, ਏ ਸੀ, ਮੋਟਰਾਂ ਚੱਲਦੇ ਹਨ ਪਰ ਪੰਜਾਬ ਸਰਕਾਰ ਨੇ ਅੱਜ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਹੈ ਜੋ ਨਵੀਆਂ ਦਰਾਂ ਆਈਆਂ ਹਨ ਉਹ 16 ਜੂਨ ਤੋਂ ਲਾਗੂ ਹੋ ਜਾਣਗੀਆਂ। ਹਾਂ, 300 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਜੋ ਪੰਜਾਬ ਸਰਕਾਰ ਵੱਲੋਂ ਬਿਜਲੀ ਖਪਤਕਾਰਾਂ ਨੂੰ ਦਿੱਤੀ ਜਾ ਰਹੀ ਹੈ। ਉਹ ਸਹੂਲਤ ਜਾਰੀ ਰਹੇਗੀ। ਜੋ ਨਵੀਆਂ ਦਰਾਂ ਸਾਹਮਣੇ ਆਈਆਂ ਹਨ ਉਹਨਾਂ ਅਨੁਸਾਰ ਸੱਤ ਕਿਲੋਵਾਟ ਤੱਕ ਦੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਤੋਂ ਉੱਪਰ ਬਿਜਲੀ ਖਪਤ ਕਾਰਨ ਉੱਤੇ ਪ੍ਰਤੀ ਯੂਨਿਟ 10 ਤੋਂ 12 ਪੈਸੇ ਜਿਆਦਾ ਭੁਗਤਾਨ ਕਰਨਾ ਪਵੇਗਾ 7 ਕਿਲੋਵਾਟ ਤੋਂ 100 ਕਿਲੋਵਾਟ ਤੱਕ ਬਿਜਲੀ ਦਰਾਂ ਚ ਕੋਈ ਵਾਧਾ ਨਹੀਂ ਕੀਤਾ ਗਿਆ ਇਸ ਦੇ ਨਾਲ ਹੀ 16 ਜੂਨ ਤੋਂ ਕਿਸਾਨਾਂ ਨੂੰ ਵੀ ਬਿਜਲੀ ਮਹਿੰਗੀ ਮਿਲੇਗੀ। ਟਿਊਬਵੈੱਲ ਕਨੈਕਸ਼ਨਾਂ ਦੀਆਂ ਦਰਾਂ ਚ 15 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਗਿਆ ਹੈ। ਪੰਜਾਬ ਦੀ ਇੰਡਸਟਰੀ ਲਈ ਵੀ ਬਿਜਲੀ ਦਰਾਂ ਚ 15 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਹੋਇਆ ਹੈ। ਅੱਤ ਦੀ ਗਰਮੀ ਦੇ ਵਿੱਚ ਬਿਜਲੀ ਦੀ ਸਖਤ ਲੋੜ ਹੈ ਤੇ ਪੰਜਾਬ ਸਰਕਾਰ ਨੇ ਬਿਜਲੀ ਮਹਿੰਗੀ ਕਰਕੇ ਖਪਤਕਾਰਾਂ ਉੱਤੇ ਨਵਾਂ ਬੋਝ ਪਾ ਕੇ ਬਿਜਲੀ ਦਾ ਕਰੰਟ ਲਾਇਆ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਬੁੱਧ ਬਾਣ
Next articleਮਾਧੋ ਨਾਨਕ ਬੈਠ ਇਕੱਠੇ