ਕੰਪਿਊਟਰ ਅਧਿਆਪਕਾਂ ਨੂੰ ਪਿਕਟਸ ਸੋਸਾਇਟੀ ਵਿੱਚੋਂ ਸਿੱਖਿਆ ਵਿਭਾਗ ਵਿੱਚ ਲਿਆਵੇ ਪੰਜਾਬ ਸਰਕਾਰ
ਫਿਲੌਰ, ਅੱਪਰਾ (ਜੱਸੀ)-ਕੰਪਿਊਟਰ ਅਧਿਆਪਕ ਬੜੇ ਲੰਬੇ ਸਮੇਂ ਤੋਂ ਪਿਕਟਸ ਸੋਸਾਇਟੀ ਅਧੀਨ ਸਿੱਖਿਆ ਵਿਭਾਗ ਵਿੱਚ ਸੇਵਾਵਾਂ ਨਿਭਾ ਰਹੇ ਹਨ ਪਰੰਤੂ ਇਨਾ ਸਮਾਂ ਬੀਤ ਜਾਣ ਦੇ ਬਾਵਜੂਦ ਕਿਸੇ ਵੀ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਨਹੀਂ ਲਿਆਂਦਾ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਉਣ ਤੋਂ ਪਹਿਲਾਂ ਜਿੱਥੇ ਹੋਰ ਮੁਲਾਜ਼ਮਾਂ ਨਾਲ ਕਈ ਸਾਰੇ ਵਾਅਦੇ ਕੀਤੇ ਸਨ ਉਸੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਲਿਆਉਣ ਦਾ ਵਾਅਦਾ ਵੀ ਕੀਤਾ ਸੀ ਬਾਕੀ ਸਾਰੇ ਵਾਅਦਿਆਂ ਦੀ ਤਰ੍ਹਾਂ ਹੀ ਕੰਪਿਊਟਰ ਅਧਿਆਪਕਾਂ ਦਾ ਵਾਅਦਾ ਵੀ ਸਰਕਾਰ ਨੇ ਠੰਡੇ ਬਸਤੇ ਵਿੱਚ ਪਾਇਆ ਹੈ। ਪ੍ਰੰਤੂ ਹੁਣ ਕੰਪਿਊਟਰ ਅਧਿਆਪਕਾਂ ਦਾ ਸਬਰ ਦਾ ਬੰਨ ਟੁੱਟ ਗਿਆ ਹੈ ਜਿਸ ਕਰਕੇ ਉਹਨਾਂ ਨੇ ਸੁੂਬਾਈ ਪੱਧਰ ਤੇ ਰੈਲੀ ਕਰਨ ਦਾ ਐਲਾਨ ਕੀਤਾ ਹੈ ਗੌਰਮਿੰਟ ਸਕੂਲ ਟੀਚਰ ਯੂਨੀਅਨ ਵੱਲੋਂ ਸੁਰਿੰਦਰ ਕੁਮਾਰ ਪੁਆਰੀ,ਗੁਰਪ੍ਰੀਤ ਮਾੜੀ ਮੇਘਾ ਅਤੇ ਪਰਵੀਨ ਲੁਧਿਆਣਾ ਨੇ ਕੰਪਿਊਟਰ ਅਧਿਆਪਕਾਂ ਦੇ ਸਮਰਥਨ ਵਿੱਚ ਬੋਲਦਿਆਂ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਦੇ ਹਰ ਇੱਕ ਐਕਸ਼ਨ ਵਿੱਚ ਗੌਰਮਿੰਟ ਸਕੂਲ ਟੀਚਰ ਯੂਨੀਅਨ ਵੱਧ ਚੜ ਕੇ ਹਿੱਸਾ ਲਵੇਗੀ ਅਤੇ ਸੰਗਰੂਰ ਵਿਖੇ ਕੰਪਿਊਟਰ ਅਧਿਆਪਕਾਂ ਦੀ ਸੂਬਾਈ ਰੈਲੀ ਵਿੱਚ ਸ਼ਾਮਿਲ ਹੋਵੇਗੀ ਜੇਕਰ ਫਿਰ ਵੀ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ਼ ਮੰਗ ਨੂੰ ਪ੍ਰਵਾਨ ਨਹੀਂ ਕੀਤਾ ਤਾਂ ਆਉਣ ਵਾਲੇ ਸਮਿਆਂ ਵਿੱਚ ਹੋਰ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਗੋਰਮੈਂਟ ਸਕੂਲ ਟੀਚਰ ਯੂਨੀਅਨ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਸਰਕਾਰ ਵਿਰੁੱਧ ਤਗੜਾ ਸੰਘਰਸ਼ ਕਰੇਗੀ ਤਾਂ ਜੋ ਲੰਮੇ ਸਮੇਂ ਤੋਂ ਸੁਸਾਇਟੀ ਅਧੀਨ ਲਟਕ ਰਹੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਲਿਆਂਦਾ ਜਾ ਸਕੇ ਇਸ ਸਮੇਂ ਹੋਰਨਾਂ ਤੋਂ ਇਲਾਵਾ ਜਸਪਾਲ ,ਸੰਧੂ, ਸੰਜੀਵ ਕੁਮਾਰ, ਜਗਮੋਹਨ ਸਿੰਘ, ਅਮਨਦੀਪ ਸਿੰਘ ਆਦਿ ਅਧਿਆਪਕ ਵੀ ਹਾਜ਼ਰ ਸਨ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly