ਮਨਿਸਟਰੀਅਲ ਸਟਾਫ ਵਲੋਂ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਦਾ ਅਧਿਆਪਕ ਦਲ ਵੱਲੋਂ ਸਮਰਥਨ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਅਧਿਆਪਕ ਦਲ ਪੰਜਾਬ ਦੀ ਕਪੂਰਥਲਾ ਇਕਾਈ ਦੀ ਮੀਟਿੰਗ ਸੁਖਦਿਆਲ ਸਿੰਘ ਝੰਡ ਪ੍ਰਧਾਨ ਤੇ ਮਨਜਿੰਦਰ ਸਿੰਘ ਧੰਜੂ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਆਗੂਆਂ ਨੇ ਕਿਹਾ ਕਿ ਮਨਿਸਟਰੀਅਲ ਸਟਾਫ ਵਲੋਂ ਪੁਰਾਣੀ ਪੈਨਸਨ ਬਹਾਲ ਤੇ 10 ਪ੍ਰਤੀਸ਼ਤ ਡੀਏ ਦੀਆਂ ਕਿਸ਼ਤਾਂ ਜਾਰੀ ਕਰਨ ਨੂੰ ਲੈ ਕੇ ਪਿਛਲੇ ਕੁੱਝ ਦਿਨ੍ਹਾਂ ਤੋਂ ਕੀਤੀ ਜਾ ਰਹੀ ਹੜਤਾਲ ਦਾ ਸਮਰਥਨ ਕੀਤਾ ਤੇ ਕਿਹਾ ਕਿ ਉਹ ਆਪਣੇ ਮੁਲਾਜਮ ਸਾਥੀਆਂ ਨਾਲ ਚਟਾਨ ਵਾਂਗ ਖੜੇ ਹਨ। ਆਗੂਆਂ ਨੇ ਕਿਹਾ ਕਿ ਨਵੀਂ ਬਣੀ ਸਰਕਾਰ ਤੇ ਮੁਲਾਜਮ ਵਰਗ ਨੂੰ ਬਹੁਤ ਜਿਆਦਾ ਉਮੀਦਾਂ ਸਨ ਪਰ ਲਗਾਤਾਰ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਦੇ ਬਾਵਜੂਦ ਵੀ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਰਕ ਰਹੀ।ਉਹਨਾਂ ਕਿਹਾ ਕਿ ਚੌਣਾਂ ਤੋਂ ਪਹਿਲਾਂ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਪਹਿਲੇ ਵਿਧਾਨ ਸਭਾ ਸ਼ੈਸਨ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕੀਤਾ ਸੀ ਜੋਕਿ ਅਜੇ ਤੱਕ ਪੂਰੇ ਨਹੀਂ ਕੀਤੇ ਗਏ ਜਿਸ ਨੂੰ ਲੈਕੇ ਮੁਲਾਜਮ ਵਰਗ ਵਿੱਚ ਸਰਕਾਰ ਪ੍ਰਤੀ ਨਰਾਜਗੀ ਪਾਈ ਜਾ ਰਹੀ ਹੈ।

ਇਸ ਮੌਕੇ ਸ਼੍ਰੀ ਰਜੇਸ਼ ਜੌਲੀ, ਸ: ਭਜਨ ਸਿੰਘ ਮਾਨ ਤੇ ਸ਼੍ਰੀ ਰਮੇਸ਼ ਕੁਮਾਰ ਭੇਟਾ ਸੂਬਾਈ ਆਗੂਆਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਦੀਵਾਲੀ ਤੋਂ ਪਹਿਲਾਂ ਮੁਲਾਜਮ ਵਰਗ ਨੂੰ ਡੀਏ ਦੀ 10 ਪ੍ਰਤੀਸ਼ਤ ਕਿਸ਼ਤ, ਪੇਂਡੂ ਭੱਤੇ ਦੀ ਬਹਾਲੀ ਦਾ ਤੋਹਫਾ ਦੇਣ। ਇਸ ਦੇ ਨਾਲ ਹੀ ਸਾਲ 2004 ਤੋਂ ਬਾਅਦ ਭਰਤੀ ਮੁਲਾਜਮ ਵਰਗ ਦੀ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਕੇ ਦੀਵਾਲੀ ਤੇ ਮੁਲਾਜਮ ਵਰਗ ਨੂੰ ਤੋਹਫਾ ਦੇਣ ਤਾਂ ਜੋ ਇਹ ਸਰਕਾਰ ਮੁਲਾਜਮ ਵਰਗ ਦੀ ਸਰਕਾਰ ਬਣ ਸਕੇ। ਇਹਨਾਂ ਤੋਂ ਇਲਾਵਾ ਪ੍ਰਿੰਸੀਪਲ ਮਨਜੀਤ ਸਿੰਘ ਕਾਂਜਲੀ, ਮਨਿੰਦਰ ਸਿੰਘ, ਮੁਖਤਿਆਰ ਲਾਲ, ਅਮਨ ਸੂਦ, ਸ਼ਾਮ ਕੁਮਾਰ ਤੋਗਾਵਾਲਾ, ਮਨਜੀਤ ਸਿੰਘ ਤੋਗਾਂਵਾਲ, ਰਣਜੀਤ ਸਿੰਘ ਮੋਠਾਂਵਾਲਾ, ਜੋਗਿੰਦਰ ਸਿੰਘ, ਸਤੀਸ਼ ਟਿੱਬਾ, ਅਮਰੀਕ ਸਿੰਘ ਰੰਧਾਵਾ, ਜਗਜੀਤ ਸਿੰਘ ਮਿਰਜਾਪੁਰ, ਟੋਨੀ ਕੌੜਾ, ਸਰਬਜੀਤ ਸਿੰਘ ਔਜਲਾ, ਰਜੇਸ਼ ਸ਼ਰਮਾ , ਵਿਕਾਸ ਧਵਨ, ਰੇਸ਼ਮ ਸਿੰਘ ਰਾਮਪੁਰੀ, ਕੁਲਬੀਰ ਸਿੰਘ ਕਾਲੀ ਪਰਵੀਨ ਕੁਮਾਰ, ਸ਼ੁੱਭਦਰਸ਼ਨ ਆਨੰਦ, ਪਰਦੀਪ ਕੁਮਾਰ ਵਰਮਾ , ਹਰਸਿਮਰਤ ਸਿੰਘ, ਜਤਿੰਦਰ ਸਿੰਘ ਸੰਧੂ, ਪਰਮਜੀਤ ਸਿੰਘ, ਅਮਰਜੀਤ ਸਿੰਘ ਡੈਨਵਿੰਡ, , ਮਨੋਜ ਟਿੱਬਾ, ਬਿਕਰਮਜੀਤ ਸਿੰਘ ਮੰਨਣ, ਲ਼ੈਕਚਰਾਰ ਵਿਕਾਸ ਭੰਬੀ, ਪਵਨ ਕੰਬੋਜ ਮੰਡ ਇੰਦਰਪੁਰ, ,ਮਨਦੀਪ ਸਿੰਘ ਔਲਖ,ਗੁਰਮੀਤ ਸਿੰਘ ਖਾਲਸਾ, ਡਾ. ਅਰਵਿੰਦਰ ਸਿੰਘ ਭਰੋਥ, ਰੋਸ਼ਨ ਲਾਲ ਸੈਫਲਾਬਾਦ, ਕਮਲਜੀਤ ਸਿੰਘ ਮੇਜਰਵਾਲ, ਸੁਰਜੀਤ ਸਿੰਘ ਲੱਖਣਪਾਲ, ਸੁਖਜਿੰਦਰ ਸਿੰਘ ਢੋਲਣ ਹਰਦੇਵ ਸਿੰਘ ਖਾਨੋਵਾਲ, ਮਨੂੰ ਕੁਮਾਰ ਪ੍ਰਾਸ਼ਰ, ਅਮਰਜੀਤ ਸਿੰਘ ਕਾਲਾ, , ਇੰਦਰਜੀਤ ਸਿੰਘ ਖਹਿਰਾ, ਰਕੇਸ਼ ਕੁਮਾਰ ਕਾਲਾਸੰਘਿਆ, ਲੈਕਚਰਾਰ ਵਨੀਸ਼ ਸ਼ਰਮਾ, ਰਜੀਵ ਸਹਿਗਲ, , ਵੱਸਣਦੀਪ ਸਿੰਘ ਜੱਜ, ਮਨਦੀਪ ਸਿੰਘ ਫੱਤੂਢੀਗਾਂ, ਮਨਜੀਤ ਸਿੰਘ ਥਿੰਦ, ਵਿਜੈ ਕੁਮਾਰ ਭਵਾਨੀਪੁਰ, ਸੁਰਿੰਦਰ ਕੁਮਾਰ, , ਜਤਿੰਦਰ ਸਿੰਘ ਸ਼ੈਲੀ ਹਾਜਰ ਸਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਐਨ ਸੀ ਸੀ ਕੈਂਪ ਦੌਰਾਨ ਮਿੱਠੜਾ ਕਾਲਜ ਦੇ ਵਿਦਿਆਰਥੀਆਂ ਨੇ ਹਾਸਲ ਕੀਤੇ ਰੈਂਕ
Next article7-ਨਵੰਬਰ ਮਨੁੱਖਤਾ ਲਈ ਇਕ ਨਵਾਂ ਰਾਹ ! ਮਹਾਨ ਅਕਤੂਬਰ ਸਮਾਜਵਾਦੀ ਇਨਕਲਾਬ ਦੀ ਸਾਰਥਿਕਤਾ – ਜਗਦੀਸ਼ ਸਿੰਘ ਚੋਹਕਾ