ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ): ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਮਹਿਲਾ ਪਹਿਲਵਾਨ ਖਿਡਾਰੀਆਂ ਨੂੰ ਇਨਸਾਫ ਦਿਵਾਉਣ ਲਈ ਹਰ ਕੁਰਬਾਨੀ ਕਰਨ ਲਈ ਤਤਪਰ ਹੈ। ਇੰਨਾ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕੀਤਾ।ਕਿਸਾਨ ਆਗੂ ਚੱਠਾ ਨੇ ਕਿਹਾ ਕਿ ਨਾਰੀ ਸਨਮਾਨ ਨੂੰ ਮੁੱਖ ਰੱਖਦੇ ਹੋਏ ਅਤੇ ਦੇਸ਼ ਲਈ ਗੋਲਡ ਮੈਡਲ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦੀ ਕਦਰ ਕਰਦੇ ਹੋਏ ਦੋਸ਼ੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਖਿਡਾਰੀਆਂ ਨੂੰ ਇਨਸਾਫ ਦੇਣਾ ਚਾਹੀਦਾ ਹੈ। ਚੱਠਾ ਨੇ ਕਿਹਾ ਕਿ ਪੋਕਸੋ ਜਿਹੀਆਂ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਹੋਣ ਦੇ ਬਾਵਜੂਦ ਵੀ ਦੋਸ਼ੀ ਸਾਂਸਦ ਤੋਂ ਪੁੱਛਗਿਛ ਜਾਂ ਗ੍ਰਿਫ਼ਤਾਰੀ ਨਾ ਹੋਣੀ ਕੇਂਦਰ ਸਰਕਾਰ ਦੀ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ।ਕਿਸਾਨ ਆਗੂ ਚੱਠਾ ਨੇ ਕਿਹਾ ਕਿ ਦੋਸ਼ੀਆਂ ਨੂੰ ਬਚਾਉਣਾਂ ਅਤੇ ਪੀੜਤਾਂ ਨਾਲ ਧੱਕਾ ਕਰਨਾ ਸਰਕਾਰਾਂ ਦੀ ਸ਼ੁਰੂ ਤੋਂ ਹੀ ਪਿਰਤ ਰਹੀ ਹੈ ਪਰੰਤੂ ਬੀਕੇਯੂ ਏਕਤਾ ਸਿੱਧੂਪੁਰ ਸਰਕਾਰ ਦੀਆਂ ਅਜਿਹੀਆਂ ਧੱਕੇਸ਼ਾਹੀਆਂ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਮਹਿਲਾ ਖਿਡਾਰੀਆਂ ਨੂੰ ਇਨਸਾਫ਼ ਮਿਲਣ ਤੱਕ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦਾ ਸਮਰਥਨ ਜਾਰੀ ਰਹੇਗਾ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly