ਦੇਸ਼ਧ੍ਰੋਹ ਕਾਨੂੰਨ ਨੂੰ ਚੁਣੌਤੀ ਦਿੰਦੀ ਨਵੀਂ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਰਾਜ਼ੀ

ਨਵੀਂ ਦਿੱਲੀ (ਸਮਾਜ ਵੀਕਲੀ) : ਸੁਪਰੀਮ ਕੋਰਟ ਨੇ ਦੇਸ਼ਧ੍ਰੋਹ ਕਾਨੂੰਨ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਕਰਨ ਦੀ ਸਹਿਮਤੀ ਦੇ ਦਿੱਤੀ ਹੈ। ਸਾਬਕਾ ਥਲ ਸੈਨਾ ਅਧਿਕਾਰੀ ਵੱਲੋਂ ਦਾਖ਼ਲ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦੇਸ਼ਧ੍ਰੋਹ ਕਾਨੂੰਨ ਦਾ ਪ੍ਰਗਟਾਵੇ ਦੀ ਆਜ਼ਾਦੀ ’ਤੇ ‘ਡਰਾਉਣਾ ਅਸਰ’ ਪਿਆ ਹੈ ਤੇ ਇਹ ਬੋਲਣ ਦੀ ਆਜ਼ਾਦੀ ਦੇ ਬੁਨਿਆਦੀ ਅਧਿਕਾਰ ’ਤੇ ਗੈਰਜ਼ਰੂਰੀ ਪਾਬੰਦੀਆਂ ਲਗਾਉਂਦਾ ਹੈ। ਚੀਫ਼ ਜਸਟਿਸ ਐੱਨ.ਵੀ.ਰਾਮੰਨਾ, ਜਸਟਿਸ ਏ.ਐੱਸ.ਬੋਪੰਨਾ ਤੇ ਰਿਸ਼ੀਕੇਸ਼ ਰੌਇ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਪਟੀਸ਼ਨਰ ਨੂੰ ਨਿਰਦੇਸ਼ ਦਿੱਤਾ ਕਿ ਪਟੀਸ਼ਨ ਦੀ ਕਾਪੀ ਅਟਾਰਨੀ ਜਨਰਲ ਕੇ. ਕੇ. ਵੇਣੂਗੋਪਾਲ ਨੂੰ ਸੌਂਪੀ ਜਾਵੇ।

ਮੇਜਰ ਜਨਰਲ(ਸੇਵਾ ਮੁਕਤ) ਐੱਸ.ਜੀ.ਵੋਮਬਾਟਕੇਰੇ ਵੱਲੋਂ ਦਾਇਰ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਆਈਪੀਸੀ ਦੀ ਧਾਰਾ 124-ਏ, ਜੋ ਕਿ ਦੇਸ਼ਧ੍ਰੋਹ ਦੇ ਅਪਰਾਧ ਨਾਲ ਸਬੰਧਤ ਹੈ, ਪੂਰੀ ਤਰ੍ਹਾਂ ਗੈਰਸੰਵਿਧਾਨਕ ਹੈ। ਇਸ ਤੋਂ ਪਹਿਲਾਂ ਸਿਖਰਲੀ ਅਦਾਲਤ ਦੇ ਇਕ ਵੱਖਰੇ ਬੈਂਚ ਨੇ ਦੋ ਪੱਤਰਕਾਰਾਂ ਵੱਲੋਂ ਦੇਸ਼ਧ੍ਰੋਹ ਕਾਨੂੰਨ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਮੰਗਿਆ ਸੀ। ਇਹ ਪੱਤਰਕਾਰ ਮਨੀਪੁਰ ਤੇ ਛੱਤੀਸਗੜ੍ਹ ਨਾਲ ਸਬੰਧਤ ਸਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

 

 

 

Previous articleਪ੍ਰਧਾਨ ਮੰਤਰੀ ਨੇ ਮੰਤਰੀਆਂ ਨੂੰ ਮੌਨਸੂਨ ਸੈਸ਼ਨ ਦੀ ਤਿਆਰੀ ਕਰਕੇ ਆਉਣ ਲਈ ਕਿਹਾ
Next articleਆਈਟੀ ਐਕਟ ਦੀ ਪੁਰਾਣੀ ਧਾਰਾ ਤਹਿਤ ਕੇਸ ਦਰਜ ਨਾ ਹੋਣ: ਗ੍ਰਹਿ ਮੰਤਰਾਲਾ