ਸੁਪਰੀਮ ਕੋਰਟ ਸੰਸਦ ਮੈਂਬਰਾਂ ਖ਼ਿਲਾਫ਼ ਫ਼ੌਜਦਾਰੀ ਮਾਮਲਿਆਂ ਨੂੰ ਛੇਤੀ ਨਿਬੇੜਨ ਬਾਰੇ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤ

ਨਵੀਂ ਦਿੱਲੀ (ਸਮਾਜ ਵੀਕਲੀ):  ਸੁਪਰੀਮ ਕੋਰਟ ਨੇ 15 ਅਪਰੈਲ ਤੋਂ ਬਾਅਦ ਉਸ ਜਨਹਿਤ ਪਟੀਸ਼ਨ ‘ਤੇ ਸੁਣਵਾਈ ਲਈ ਸਹਿਮਤੀ ਜਤਾਈ ਹੈ, ਜਿਸ ਵਿੱਚ ਸੰਸਦ ਮੈਂਬਰਾਂ ਵਿਰੁੱਧ ਅਪਰਾਧਿਕ ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਅਤੇ ਸੀਬੀਆਈ ਅਤੇ ਹੋਰ ਏਜੰਸੀਆਂ ਵੱਲੋਂ ਤੇਜ਼ੀ ਨਾਲ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ। ਜਸਟਿਸ ਐੱਨਵੀ ਰਾਮੰਨਾ ਦੀ ਅਗਵਾਈ ਵਾਲੇ ਬੈਂਚ ਨੂੰ ਸੀਨੀਅਰ ਵਕੀਲ ਵਿਜੈ ਹੰਸਰੀਆ ਨੇ ਅਪੀਲ ਕੀਤੀ ਕਿ ਪਟੀਸ਼ਨ ਨੂੰ ਤੁਰੰਤ ਸੁਣਵਾਈ ਲਈ ਸੂਚੀਬੱਧ ਕਰਨ ਦੀ ਲੋੜ ਹੈ ਕਿਉਂਕਿ ਸਿਆਸਤਦਾਨਾਂ ਦੇ ਮੁਕੱਦਮਿਆਂ ਦੀ ਤੇਜ਼ੀ ਨਾਲ ਸੁਣਵਾਈ ਲਈ ਸੁਪਰੀਮ ਕੋਰਟ ਦੇ ਵੱਖ-ਵੱਖ ਨਿਰਦੇਸ਼ਾਂ ਦੇ ਬਾਵਜੂਦ  2000 ਕੇਸ ਪਿਛਲੇ ਪੰਜ ਸਾਲ ਤੋਂ ਲਟਕੇ ਹੋਏ ਹਨ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੈਨੂੰ ਕਿਸੇ ਅਹੁਦੇ ਦੀ ਲੋੜ ਨਹੀਂ: ਚੰਨੀ
Next articleਸਾਈਬਰ ਹਮਲਿਆਂ ਖ਼ਿਲਾਫ਼ ਭਾਰਤ ਦੀ ਸੁਰੱਖਿਆ ਮਜ਼ਬੂਤ: ਬਿਜਲੀ ਮੰਤਰੀ