ਨਵੀਂ ਦਿੱਲੀ (ਸਮਾਜ ਵੀਕਲੀ):ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕੋਵਿਡ ਪੀੜਤਾਂ ਨੂੰ ਰਾਹਤ ਦੇਣ ਲਈ ਉਨ੍ਹਾਂ ਵਾਸਤੇ ਢੁਕਵਾਂ ਮੁਆਵਜ਼ਾ ਰਾਸ਼ੀ ਤੈਅ ਕਰਨ ਦਾ ਇਕ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਹੀ ਦਿਸ਼ਾ ਵੱਲ ਇਕ ਕਦਮ ਹੋਵੇਗਾ। ਕਾਂਗਰਸ ਕਰੋਨਾਵਾਇਰਸ ਪੀੜਤਾਂ ਲਈ 10-10 ਲੱਖ ਰੁਪਏ ਮੁਆਵਜ਼ੇ ਦੀ ਮੰਗ ਕਰ ਰਹੀ ਹੈ। ਉਨ੍ਹਾਂ ਹਿੰਦੀ ਵਿਚ ਟਵੀਟ ਕੀਤਾ, ‘‘ਸੁਪਰੀਮ ਕੋਰਟ ਨੇ ਮੋਦੀ ਸਰਕਾਰ ਨੂੰ ਉਸ ਦੀ ਗ਼ਲਤ ਸੁਧਾਰਨ ਦਾ ਇਕ ਮੌਕਾ ਦਿੱਤਾ ਹੈ। ਘੱਟੋ-ਘੱਟ ਹੁਣ ਤਾਂ ਸਰਕਾਰ ਨੂੰ ਇਕ ਢੁਕਵੀਂ ਮੁਆਵਜ਼ਾ ਰਾਸ਼ੀ ਤੈਅ ਕਰ ਕੇ ਪੀੜਤਾਂ ਨੂੰ ਰਾਹਤ ਮੁਹੱਈਆ ਕਰਨੀ ਚਾਹੀਦੀ ਹੈ। ਇਹ ਸਹੀ ਦਿਸ਼ਾ ਵਿਚ ਇਕ ਅਹਿਮ ਕਦਮ ਹੋਵੇਗਾ।’’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly