ਸੁਪਰੀਮ ਕੋਰਟ ਨੇ ਕੇਂਦਰ ਨੂੰ ਐਮਰਜੈਂਸੀ ਮੀਟਿੰਗ ਸੱਦਣ ਦੇ ਦਿੱਤੇ ਹੁਕਮ

ਨਵੀਂ ਦਿੱਲੀ (ਸਮਾਜ ਵੀਕਲੀ):  ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਦਿੱਲੀ ਵਿੱਚ ਪ੍ਰਦੂਸ਼ਣ ਕੰਟਰੋਲ ਕਰਨ ਲਈ ਮੰਗਲਵਾਲ ਨੂੰ ਐਮਰਜੈਂਸੀ ਮੀਟਿੰਗ ਸੱਦੀ ਜਾਵੇ ਅਤੇ ਗੈਰਜ਼ਰੂਰੀ ਪਾਵਰ ਪਲਾਂਟ, ਉਸਾਰੀਆਂ ਤੇ ਟਰਾਂਸਪੋਰਟੇਸ਼ਨ ਬੰਦ ਕੀਤੀ ਜਾਵੇ ਤੇ ‘ਵਰਕ ਫਰਾਮ ਹੋਮ’ ਨੀਤੀ ਨੂੰ ਲਾਗੂ ਕੀਤਾ ਜਾਵੇ। ਇਹ ਹਦਾਇਤਾਂ ਸੁਪਰੀਮ ਕੋਰਟ ਦੇ ਚੀਫ ਜਸਟਿਸ ਐੱਨ. ਵੀ. ਰਮੱਨਾ ਦੀ ਅਗਵਾਈ ਵਾਲੇ ਬੈਂਚ ਨੇ ਅੱਜ ਜਾਰੀ ਕੀਤੀਆਂ ਹਨ। ਹਦਾਇਤਾਂ ਵਿੱਚ ਕਿਹਾ ਗਿਆ ਹੈ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਤੇ ਦਿੱਲੀ ਦੇ ਸਬੰਧਤ ਸਕੱਤਰ ਇਸ ਮੀਟਿੰਗ ਵਿੱਚ ਭਾਗ ਲੈਣ ਅਤੇ ਪ੍ਰਦੂਸ਼ਣ ਕੰਟਰੋਲ ਸਬੰਧੀ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਨੂੰ ਆਪਣੇ ਸੁਝਾਅ ਦੇਣ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਰਤਾਰਪੁਰ ਲਾਂਘਾ ਮੁੜ ਖੋਲ੍ਹੇ ਜਾਣ ਦੀ ਕੀਤੀ ਮੰਗ
Next articleਟੀ-20: ਆਸਟਰੇਲੀਆ ਬਣਿਆ ਵਿਸ਼ਵ ਚੈਂਪੀਅਨ