ਜ਼ਮਾਨਤ ’ਤੇ ਸੁਪਰੀਮ ਕੋਰਟ ਮੁੜ ਵਿਚਾਰ ਕਰੇ: ਉਗਰਾਹਾਂ

ਚੰਡੀਗੜ੍ਹ (ਸਮਾਜ ਵੀਕਲੀ):  ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਤਲ ਕੇਸ ਵਿੱਚ ਨਾਮਜ਼ਦ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣਾ ਗਲਤ ਹੈ। ਸੁਪਰੀਮ ਕੋਰਟ ਨੂੰ ਹਾਈ ਕੋਰਟ ਦੇ ਫ਼ੈਸਲੇ ’ਤੇ ਮੁੜ ਤੋਂ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਦਾ ਪਿਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਹੁਦੇ ’ਤੇ ਕਾਬਜ਼ ਹੈ, ਜੋ ਕਿ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤੇ ਗਏ ਕਤਲ ਦੇ ਮਾਮਲੇ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਅਜਿਹੇ ਵਿਅਕਤੀ ਨੂੰ ਤੁਰੰਤ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜ਼ਮਾਨਤ ਨਹੀਂ ਮਿਲਣੀ ਚਾਹੀਦੀ ਸੀ: ਡਾ. ਦਰਸ਼ਨਪਾਲ
Next articleOver 2 million people in Punjab consume alcohol: PGI survey