ਨਵੀਂ ਦਿੱਲੀ (ਸਮਾਜ ਵੀਕਲੀ): ਸੁਪਰੀਮ ਕੋਰਟ ਨੇ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਨਾਲ ਵੋਟਰ ਵੈਰੀਫਾਈਡ ਪੇਪਰ ਆਡਿਟ ਟ੍ਰੇਲ (ਵੀਵੀਪੈਟ) ਦੀਆਂ ਪਰਚੀਆਂ ਦੀ ਤਸਦੀਕ ਕਰਨ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਮੰਗਲਵਾਰ ਨੂੰ ਇਹ ਕਹਿ ਕੇ ਇਨਕਾਰ ਕਰ ਦਿੱਤਾ ਕਿ ਉਹ ਇਸ ਵਿੱਚ ਦਖਲ ਨਹੀਂ ਦੇ ਸਕਦੀ ਕਿਉਂਕਿ ਪੰਜ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੀ ਗਿਣਤੀ 10 ਮਾਰਚ ਨੂੰ ਹੋਣੀ ਹੈ। ਚੀਫ ਜਸਟਿਸ ਐਨਵੀ ਰਾਮੰਨਾ ਅਤੇ ਜਸਟਿਸ ਏਐਸ ਬੋਪੰਨਾ ਤੇ ਹਿਮਾ ਕੋਹਲੀ ਦੀ ਬੈਂਚ ਨੇ ਕਿਹਾ, “ਅਸੀਂ ਦਖਲ ਨਹੀਂ ਦੇ ਰਹੇ ਹਾਂ, ਗਿਣਤੀ ਨੂੰ ਪਹਿਲਾਂ ਵਾਂਗ, ਪ੍ਰਕਿਰਿਆ ਅਤੇ ਕਾਨੂੰਨ ਅਨੁਸਾਰ ਚੱਲਣ ਦਿਓ। ਉਹ (ਚੋਣ ਕਮਿਸ਼ਨ ) ਫੈਸਲੇ ਦੀ ਪਾਲਣਾ ਕਰ ਰਿਹਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly