ਸੁਪਰੀਮ ਕੋਰਟ ਨੇ NEET ਪ੍ਰੀਖਿਆ ਰੱਦ ਕਰਨ ਅਤੇ ਕਾਉਂਸਲਿੰਗ ‘ਤੇ ਪਾਬੰਦੀ ਲਗਾਉਣ ਤੋਂ ਕੀਤਾ ਇਨਕਾਰ , NTA ਤੋਂ ਜਵਾਬ ਮੰਗਿਆ

ਨਵੀਂ ਦਿੱਲੀ ਮੈਡੀਕਲ ‘ਚ ਦਾਖ਼ਲੇ ਨਾਲ ਸਬੰਧਤ NEET ਪ੍ਰੀਖਿਆ ‘ਚ ਬੇਨਿਯਮੀਆਂ ਦੇ ਮਾਮਲੇ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। NEET-UG 2024 ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਇੱਕ PIL ਦਾਇਰ ਕੀਤੀ ਗਈ ਸੀ। ਹਾਲਾਂਕਿ ਅਦਾਲਤ ਨੇ ਪ੍ਰੀਖਿਆ ਰੱਦ ਕਰਨ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਕਾਉਂਸਲਿੰਗ ਨੂੰ ਵੀ ਰੱਦ ਨਹੀਂ ਕੀਤਾ ਜਾਵੇਗਾ।
ਸੁਪਰੀਮ ਕੋਰਟ ਨੇ NEET ਪ੍ਰੀਖਿਆ ਰੱਦ ਕਰਨ ਅਤੇ ਕਾਉਂਸਲਿੰਗ ‘ਤੇ ਪਾਬੰਦੀ ਲਗਾਉਣ ਤੋਂ ਕੀਤਾ ਇਨਕਾਰ: ਸੁਣਵਾਈ ਦੌਰਾਨ ਅਦਾਲਤ ਨੇ ਨੈਸ਼ਨਲ ਟੈਸਟਿੰਗ ਏਜੰਸੀ ਨੂੰ ਵੀ ਫਟਕਾਰ ਲਗਾਈ। ਅਦਾਲਤ ਨੇ ਕਿਹਾ ਕਿ ਪ੍ਰੀਖਿਆ ਦੀ ਪਵਿੱਤਰਤਾ ਪ੍ਰਭਾਵਿਤ ਹੋਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਇਸ ਪੂਰੇ ਮਾਮਲੇ ‘ਤੇ NTA ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਮਾਮਲੇ ‘ਚ ਕਿਹਾ ਕਿ ਅਗਲੀ ਸੁਣਵਾਈ 8 ਜੁਲਾਈ ਨੂੰ ਹੋਵੇਗੀ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤੇਜਿੰਦਰ ਫਰਵਾਹੀ ਅਤੇ ਡਾ. ਹਰਪ੍ਰੀਤ ਰਾਣਾ ਦੀਆਂ ਕਹਾਣੀਆਂ ਤੇ ਸੰਵਾਦ……..
Next articleਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਆਊਟ ਸੋਰਸਿੰਗ ਮੁਲਾਜਮਾਂ ਨੇ ਲਾਈ ਠੰਡੇ ਮਿੱਠੇ ਪਾਣੀ ਦੀ ਛਬੀਲ