ਨਵੀਂ ਦਿੱਲੀ (ਸਮਾਜ ਵੀਕਲੀ): ਸੁਪਰੀਮ ਕੋਰਟ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਮੁਹੰਮਦ ਆਜ਼ਮ ਖ਼ਾਨ ਨੂੰ ਅੰਤ੍ਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਉਹ ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਚਾਰ ਕਰਨ ਲਈ ਜ਼ਮਾਨਤ ਚਾਹੁੰਦੇ ਸਨ। ਸੀਤਾਪੁਰ ਜੇਲ੍ਹ ਵਿੱਚ ਬੰਦ, ਖ਼ਾਨ ਨੂੰ ਕਈ ਕੇਸਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹ ਫਰਵਰੀ 2020 ਤੋਂ ਸਲਾਖਾਂ ਦੇ ਪਿੱਛੇ ਹੈ। ਉਨ੍ਹਾਂ ਦਾ ਪੁੱਤਰ ਅਬਦੁੱਲਾ ਆਜ਼ਮ ਖ਼ਾਨ ਵਿਧਾਨ ਸਭਾ ਚੋਣਾਂ ਵਿੱਚ ਸਮਾਜਵਾਦੀ ਪਾਰਟੀ ਦਾ ਉਮੀਦਵਾਰ ਹੈ। ਜਸਟਿਸ ਐੱਲਐੱਨ ਰਾਓ ਦੀ ਅਗਵਾਈ ਵਾਲੇ ਬੈਂਚ ਨੇ ਖ਼ਾਨ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਕਪਿਲ ਸਿੱਬਲ ਨੂੰ ਅਲਾਹਾਬਾਦ ਹਾਈ ਕੋਰਟ ਵਿੱਚ ਜਾਣ ਲਈ ਕਿਹਾ, ਜਿਥੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਪਹਿਲਾਂ ਹੀ ਪਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly