ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਬਾਰੇ ਫੈਸਲਾ ਰਾਖਵਾਂ ਰੱਖਿਆ

ਨਵੀਂ ਦਿੱਲੀ (ਸਮਾਜ ਵੀਕਲੀ):  ਲਖੀਮਪੁਰ ਖੀਰੀ ਮਾਮਲੇ ਵਿਚ ਅੱਜ ਦੇਸ਼ ਦੀ ਸਰਵਉਚ ਅਦਾਲਤ ਵਿਚ ਸੁਣਵਾਈ ਹੋਈ। ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲੇਗੀ ਜਾਂ ਨਹੀਂ, ਇਸ ਬਾਰੇ ਸੁਪਰੀਮ ਕੋਰਟ ਨੇ ਅੱਜ ਫੈਸਲਾ ਰਾਖਵਾਂ ਰੱਖ ਲਿਆ ਹੈ। ਮ੍ਰਿਤਕ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਅਦਾਲਤ ਨੂੰ ਦੱਸਿਆ ਕਿ ਹਾਈ ਕੋਰਟ ਨੇ ਅਹਿਮ ਸਬੂਤਾਂ ਨੂੰ ਦਰਕਿਨਾਰ ਕਰਦਿਆਂ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦਿੱਤੀ। ਕਿਸਾਨਾਂ ਵਲੋਂ ਪੇਸ਼ ਵਕੀਲ ਨੇ ਕਿਹਾ ਕਿ ਆਸ਼ੀਸ਼ ਨੂੰ ਪਤਾ ਸੀ ਕਿ ਉਸ ਰਸਤੇ ਵਿਚ ਕਿਸਾਨ ਧਰਨੇ ’ਤੇ ਬੈਠੇ ਹਨ ਜਦਕਿ ਉਪ ਮੁੱਖ ਮੰਤਰੀ ਨੂੰ ਬਦਲਵਾਂ ਰੂਟ ਦਿੱਤਾ ਗਿਆ ਸੀ ਪਰ ਆਸ਼ੀਸ਼ ਜਾਣਬੁਝ ਕੇ ਕਿਸਾਨਾਂ ਵਾਲੇ ਰਸਤੇ ’ਤੇ ਗਿਆ।

ਇਸ ਤੋਂ ਪਹਿਲਾਂ ਇਸ ਮਾਮਲੇ ਵਿਚ ਕਮੇਟੀ ਨੇ ਸੁੁਪਰੀਮ ਕੋਰਟ ਨੂੰ ਸਟੇਟਸ ਰਿਪੋਰਟ ਸੌਂਪ ਦਿੱਤੀ। ਕਮੇਟੀ ਨੇ ਰਿਪੋਰਟ ਵਿਚ ਕਿਹਾ ਹੈ ਕਿ ਸਿੱਟ ਨੇ ਆਸ਼ੀਸ਼ ਮਿਸ਼ਰਾ ਨੂੰ ਦਿੱਤੀ ਜ਼ਮਾਨਤ ਰੱਦ ਕਰਨ ਲਈ ਯੂਪੀ ਸਰਕਾਰ ਨੂੰ ਦੋ ਵਾਰੀ ਸਿਫਾਰਸ਼ ਕੀਤੀ ਸੀ। ਕਮੇਟੀ ਨੇ ਕਿਹਾ ਕਿ ਸਬੂਤਾਂ ਤੋਂ ਪੁਸ਼ਟੀ ਹੁੰਦੀ ਹੈ ਕਿ ਘਟਨਾ ਸਥਾਨ ’ਤੇ ਆਸ਼ੀਸ਼ ਮਿਸ਼ਰਾ ਮੌਜੂਦ ਸੀ। ਦੱਸਣਯੋਗ ਹੈ ਕਿ ਲਖੀਮਪੁਰ ਦੇ ਤਿਕੁਨੀਆ ਵਿਚ ਅੱਠ ਜਣਿਆਂ ਦੀ ਮੌਤ ਹੋ ਗਈ ਸੀ ਤੇ ਕੇਂਦਰੀ ਰਾਜ ਮੰਤਰੀ ਦੇ ਲੜਕੇ ’ਤੇ ਕਿਸਾਨਾਂ ਨੂੰ ਜੀਪ ਹੇਠ ਦਰੜਨ ਦੇ ਦੋਸ਼ ਲੱਗੇ ਸਨ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleModi, Bennett discuss prevailing situation in Ukraine
Next articleBJP conspiring to divert attention from economic disaster: Mamata