ਨਵੀਂ ਦਿੱਲੀ (ਸਮਾਜ ਵੀਕਲੀ): ਸੁਪਰੀਮ ਕੋਰਟ ਨੇ ਸਾਲ 1988 ਦੇ ਰੋਡ ਰੇਜ ਕੇਸ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ, ਵਿੱਚ ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਨੂੰ 1000 ਰੁਪਏ ਦੇ ਜੁਰਮਾਨੇ ਦੇ ਨਾਲ ਰਿਹਾਅ ਕਰਨ ਦੇ ਆਪਣੇ ਆਦੇਸ਼ ਦੀ ਸਮੀਖਿਆ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਮਾਮਲੇ ਵਿਚ ਹੇਠਲੀ ਅਦਾਲਤ ਨੇ ਸਿੱਧੂ ਨੂੰ ਬਰੀ ਕਰ ਦਿੱਤਾ ਸੀ ਪਰ ਮਗਰੋਂ ਹਾਈ ਕੋਰਟ ਨੇ ਸਿੱਧੂ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ। ਸਿੱਧੂ ਨੇ ਹਾਲਾਂਕਿ ਅਦਾਲਤ ਵਿਚ ਨੋਟਿਸ ਦਾ ਦਾਇਰਾ ਵਧਾਉਣ ਬਾਰੇ ਪਾਈ ਗਈ ਅਰਜ਼ੀ ਦਾ ਵਿਰੋਧ ਕੀਤਾ। ਪੀੜਤ ਪੱਖ ਨੇ ਸੁਪਰੀਮ ਕੋਰਟ ਵਿਚ ਮਾਮਲੇ ਉਤੇ ਮੁੜ ਵਿਚਾਰ ਲਈ ਅਰਜ਼ੀ ਪਾਈ ਸੀ। ਸਿੱਧੂ ਦੇ ਵਕੀਲ ਏ.ਐਮ. ਸਿੰਘਵੀ ਨੇ ਨਵੀਂ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਕਿ ਘਟਨਾ ਦੇ 34 ਸਾਲ ਬਾਅਦ ਅਤੇ ਫ਼ੈਸਲੇ ਦੇ ਚਾਰ ਸਾਲ ਬਾਅਦ ਦਾਇਰਾ ਵਧਾਉਣ ਦੀ ਮੰਗ ਤਰਕਸੰਗਤ ਨਹੀਂ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly