ਸੁਪਰੀਮ ਕੋਰਟ ਨੇ ਸੀਬੀਐੱਸਈ ਤੇ ਆਈਸੀਐੱਸਈ ਦੀ 12ਵੀਂ ਦਾ ਨਤੀਜਾ ਤਿਆਰ ਕਰਨ ਵਾਲੇ ਫਾਰਮੂਲੇ ’ਤੇ ਮੋਹਰ ਲਗਾਈ

ਨਵੀਂ ਦਿੱਲੀ (ਸਮਾਜ ਵੀਕਲੀ): ਸੁਪਰੀਮ ਕੋਰਟ ਨੇ ਸੀਬੀਐੱਸਈ ਅਤੇ ਆਈਸੀਐੱਸਈ ਦੇ 12ਵੀਂ ਨਤੀਜੇ ਤਿਆਰ ਕਰਨ ਦੇ ਫਾਰਮੂਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅੱਜ ਸੁਪਰੀਮ ਕੋਰਟ ਨੇ ਕਿਹਾ ਕਿ ਇਹ ਲੋਕ ਹਿੱਤ ਵਿੱਚ ਲਿਆ ਗਿਆ ਫੈਸਲਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ 12ਵੀਂ ਦੀ ਪ੍ਰੀਖਿਆ ਰੱਦ ਕਰਨ ਵਿਰੁੱਧ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ।

ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸਰਕਾਰ ਅਤੇ ਬੋਰਡ ਦੋਵੇਂ ਹੀ ਵਿਦਿਆਰਥੀਆਂ ਬਾਰੇ ਚਿੰਤਤ ਹਨ। ਇਸ ਲਈ ਇਮਤਿਹਾਨ ਰੱਦ ਕਰਨ ਦਾ ਫੈਸਲਾ ਲਿਆ ਗਿਆ ਸੀ। ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ਨੂੰ ਕਿਹਾ ਕਿ ਪ੍ਰੀਖਿਆ ਤਾਂ ਰੱਖੀ ਗਈ ਹੈ, ਜੇ ਦੇਣਾ ਚਾਹੁਦੇ ਹੋ ਤਾਂ ਦੇ ਸਕਦੇ ਹੋ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਪ੍ਰੀਖਿਆ ਰੱਦ ਕਰਨ ਦੇ ਫੈਸਲੇ ਦਾ ਸਮਰਥਨ ਕੀਤਾ ਹੈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੋਟਕਪੂਰਾ ਗੋਲੀ ਕਾਂਡ: ਸਿਟ ਵੱਲੋਂ ਪ੍ਰਕਾਸ਼ ਸਿੰਘ ਬਾਦਲ ਪਾਸੋਂ ਤਿੰਨ ਘੰਟਿਆਂ ਤੱਕ ਪੁੱਛ ਪੜਤਾਲ
Next articleਕੋਵਿਸ਼ੀਲਡ ਟੀਕਿਆਂ ਵਿਚਾਲੇ ਅੰਤਰ ਨੂੰ ਬਦਲਣ ਦੀ ਲੋੜ ਨਹੀਂ: ਮਾਹਿਰ