ਨਵੀਂ ਦਿੱਲੀ (ਸਮਾਜ ਵੀਕਲੀ): ਜੇਈਈ ਮੇਨਜ਼ ਪ੍ਰੀਖਿਆ ਵਿੱਚ ਧਾਂਦਲੀ ਮਾਮਲੇ ਵਿੱਚ ਸੀਬੀਆਈ ਵੱਲੋਂ ਸੱਤ ਵਿਅਕਤੀਆਂ ਦੀ ਗ੍ਰਿਫ਼ਤਾਰੀ ਮਗਰੋਂ ਕਾਂਗਰਸ ਨੇ ਅੱਜ ਸੁਪਰੀਮ ਕੋਰਟ ਤੋਂ ਜਾਂਚ ਦੀ ਨਿਗਰਾਨੀ ਕਰਨ ਦੀ ਮੰਗ ਕੀਤੀ। ਕਾਂਗਰਸ ਨੇ ਭਾਜਪਾ ਸਰਕਾਰ ਤੋਂ ਜਵਾਬ ਮੰਗਦਿਆਂ ਕਿਹਾ ਕਿ ਨਿਰਪੱਖ ਢੰਗ ਨਾਲ ਪ੍ਰੀਖਿਆਵਾਂ ਕਰਾਉਣ ਦੀ ਜ਼ਿੰਮੇਵਾਰੀ ਸਿੱਖਿਆ ਮੰਤਰਾਲੇ ਅਤੇ ਕੌਮੀ ਟੈਸਟਿੰਗ ਏਜੰਸੀ ਦੀ ਹੈ। ਇਨ੍ਹਾਂ ਦੀ ਜਵਾਬਦੇਹੀ ਕਿਉਂ ਨਹੀਂ ਤੈਅ ਕੀਤੀ ਗਈ।
ਪਾਰਟੀ ਦੇ ਵਿਦਿਆਰਥੀ ਵਿੰਗ ਐੱਨਐੱਸਯੂਆਈ ਨੇ ਦੇਸ਼ ਭਰ ਵਿੱਚ ਇਸ ਮੁੱਦੇ ’ਤੇ ਪ੍ਰਦਰਸ਼ਨ ਕਰਾਉਣ ਦਾ ਐਲਾਨ ਕੀਤਾ ਹੈ। ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਕਾਂਗਰਸ ਦੇ ਤਰਜਮਾਨ ਗੌਰਵ ਵੱਲਭ, ਦਿੱਲੀ ਕਾਂਗਰਸ ਆਗੂ ਅਲਕਾ ਲਾਂਬਾ ਅਤੇ ਐੱਨਐੱਸਯੂਆਈ ਦੇ ਕੌਮੀ ਪ੍ਰਧਾਨ ਨੀਰਜ ਕੁੰਦਨ ਨੇ ਕਿਹਾ ਕਿ ਵਿਦਿਆਰਥੀ ਕਿਵੇਂ ਯਕੀਨ ਕਰਨ ਕਿ ਐਨਟੀਏ ਵੱਲੋਂ ਕਰਵਾਈਆਂ ਜਾਣ ਵਾਲੀਆਂ ਹੋਰ ਪ੍ਰੀਖਿਆਵਾਂ ਵਿੱਚ ਹੇਰਾਫੇਰੀ ਨਹੀਂ ਹੋਵੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly