HOME ਸੂਰੀ ਹਸਪਤਾਲ ਭੱਦੀ ਰੋਡ ਬਲਾਚੌਰ ਵਲੋਂ ਸਰਸਵਤੀ ਪਬਲਿਕ ਸਕੂਲ ਵਿੱਚ ਅੱਖਾਂ ਦਾ...

ਸੂਰੀ ਹਸਪਤਾਲ ਭੱਦੀ ਰੋਡ ਬਲਾਚੌਰ ਵਲੋਂ ਸਰਸਵਤੀ ਪਬਲਿਕ ਸਕੂਲ ਵਿੱਚ ਅੱਖਾਂ ਦਾ ਮੁਫਤ ਚੈੱਕਅੱਪ ਕੈਂਪ ਲਗਾਇਆ ਗਿਆ

3

ਬਲਾਚੌਰ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇਲਾਕੇ ਦੇ ਪ੍ਰਸਿੱਧ ਸੂਰੀ ਹਸਪਤਾਲ ਭੱਦੀ ਰੋਡ ਬਲਾਚੌਰ ਵਲੋਂ ਬੱਚਿਆਂ ਲਈ ਅੱਖਾਂ ਦਾ ਮੁਫਤ ਚੈੱਕਅੱਪ ਕੈਂਪ ਸਰਸਵਤੀ ਪਬਲਿਕ ਸਕੂਲ ਬਲਾਚੌਰ ਵਿੱਚ ਲਗਾਇਆ ਗਿਆ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਰੀ ਹਸਪਤਾਲ ਬਲਾਚੌਰ ਦੇ ਮਾਲਕ ਡਾਕਟਰ ਭੁਪਿੰਦਰਜੀਤ ਸਿੰਘ ਸੂਰੀ ਅਤੇ ਡਾਕਟਰ ਅਮਨਦੀਪ ਕੌਰ ਸੂਰੀ ਨੇ ਦੱਸਿਆਂ ਕਿ ਉਨਾਂ ਦੇ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵਲੋਂ ਬੀਤੇ ਦਿਨ ਸਕੂਲੀ ਬੱਚਿਆਂ ਦੀਆਂ ਅੱਖਾਂ ਦਾ ਮੁਫਤ ਚੈੱਕਅੱਪ ਕੈਂਪ ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਲਗਾਇਆ ਗਿਆ ਜਿਸ ਵਿੱਚ ਲੱਗਭਗ 600 ਤੋਂ ਵੀ ਵੱਧ ਬੱਚਿਆਂ ਨੇ ਇਸ ਕੈਂਪ ਦਾ ਲਾਭ ਲਿਆ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਬੱਚਿਆਂ ਦੀਆਂ ਅੱਖਾਂ ਦਾ ਮੁਫਤ ਚੈੱਕ ਅਪ ਕਰਕੇ ਉਹਨਾਂ ਨੂੰ ਮੁਫਤ ਦਵਾਈਆਂ ਅਤੇ ਜਰੂਰਤ ਮੁਤਾਬਿਕ ਐਨਕਾਂ ਵੀ ਦਿੱਤੀਆਂ ਗਈਆਂ। ਸਕੂਲ ਦੇ ਚੇਅਰਮੈਨ ਰਵੀ ਬਜਾਜ ਨੇ ਸੂਰੀ ਹਸਪਤਾਲ ਦੇ ਮਾਲਿਕ ਡਾਕਟਰ ਭੁਪਿੰਦਰਜੀਤ ਸਿੰਘ ਸੂਰੀ ਅਤੇ ਡਾਕਟਰ ਅਮਨਦੀਪ ਕੌਰ ਸੂਰੀ ਅਤੇ ਹਸਪਤਾਲ ਦੀ ਟੀਮ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਗਰੀਬਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਸੂਰੀ ਹਸਪਤਾਲ ਵਲੋਂ ਬੱਚਿਆਂ ਲਈ ਇਹ ਇਕ ਨਿਵੇਕਲਾ ਉਪਰਾਲਾ ਕੀਤਾ ਗਿਆ ਜਿਸ ਦਾ ਸਕੂਲ ਦੇ ਵਿਦਿਆਰਥੀਆਂ ਨੇ ਭਰਪੂਰ ਲਾਭ ਲਿਆ। ਉਨ੍ਹਾਂ ਦਸਿਆ ਕਿ ਸੂਰੀ ਹਸਪਤਾਲ ਵਲੋਂ ਸਮੇਂ ਸਮੇਂ ਤੇ ਲਗਾਏ ਜਾਂਦੇ ਇਨ੍ਹਾਂ ਕੈਂਪਾਂ ਦਾ ਲੋਕ ਭਰਪੂਰ ਲਾਭ ਲੈਂਦੇ ਹਨ। ਇਸ ਮੌਕੇ ਤੇ ਡਾ ਭੁਪਿੰਦਰਜੀਤ ਸਿੰਘ ਸੂਰੀ ਨੇ ਕਿਹਾ ਕਿ ਬਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਲਈ ਅਜਿਹੇ ਹੋਰ ਵੀ ਕੈਂਪ ਅੱਗੇ ਆਉਣ ਵਾਲੇ ਸਮੇਂ ਵਿਚ ਵੀ ਲਗਾਏ ਜਾਂਦੇ ਰਹਿਣਗੇ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous article*ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਵੱਲੋਂ ਸਰਕਾਰੀ ਸਕੂਲ ਪੁੰਨੂਮਜਾਰਾ ਵਿਖੇ ਏਕ ਪੇੜ ਮਾਂ ਕੇ ਨਾਮ ਮੁਹਿੰਮ ਤਹਿਤ ਨਿਬੰਧ ਲੇਖਨ ਮੁਕਾਬਲਾ ਕਰਵਾਇਆ*
Next articleਸ਼ਹੀਦੀਆਂ ‘ਤੇ ਪ੍ਰਕਾਸ਼ ਪੁਰਬ ਦੀ ਰਾਹ ਵਿੱਚ ਦੁਵਿਧਾ ਦੇ ਅੜਿੱਕੇ