ਸੰਗਰੂਰ, (ਸਮਾਜ ਵੀਕਲੀ) (ਰਮੇਸ਼ਵਰ ਸਿੰਘ) ਮਾਲਵਾ ਲਿਖਾਰੀ ਸਭਾ ਸੰਗਰੂਰ ਦੇ ਮੁੱਢਲੇ ਮੈਂਬਰ ਅਤੇ ਉਁਘੇ ਲੇਖਕ ਸੁਰਜੀਤ ਸਿੰਘ ਮੌਜੀ ਦੀ ਸੁਪਤਨੀ ਸ੍ਰੀਮਤੀ ਸੁਖਵਿੰਦਰ ਕੌਰ ਦਾ ਕੱਲ੍ਹ ਰਾਤ ਦੇਹਾਂਤ ਹੋ ਗਿਆ। ਉਹ 75 ਸਾਲ ਦੇ ਸਨ ਅਤੇ ਕੁੱਝ ਦਿਨਾਂ ਤੋੰ ਬਿਮਾਰ ਚੱਲ ਰਹੇ ਸਨ। ਆਪਣੇ ਪਰਿਵਾਰ ਵਿੱਚ ਉਹ ਪੋਤੇ-ਪੋਤੀਆਂ ਅਤੇ ਦੋਹਤੇ-ਦੋਹਤੀਆਂ ਦੀ ਭਰੀ ਫੁਲਵਾੜੀ ਛੱਡ ਗਏ ਹਨ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਸਸਕਾਰ ਅੱਜ ਬਾਅਦ ਦੁਪਹਿਰ ਉਨ੍ਹਾਂ ਦੇ ਪਿੰਡ ਥਲੇਸ ਵਿਖੇ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਦੇ ਸਾਕ-ਸਬੰਧੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਾਹਿਤਕਾਰ ਵੀ ਸ਼ਾਮਲ ਹੋਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly