ਵੈਨਕੂਵਰ (ਸਮਾਜ ਵੀਕਲੀ) (ਮਲਕੀਤ ਸਿੰਘ) – ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਨਾਲ ਸੰਬੰਧਿਤ ਮੁੱਕੇਬਾਜ਼ ਐਰਿਕ ਬਸਰਾਨ ਦੀ ‘ਘਰ ਵਾਪਸੀ’ ਨੂੰ ਲੈ ਕੇ ਖੇਡ ਪ੍ਰੇਮੀਆਂ ਵਿੱਚ ਉਤਸ਼ਾਹ ਵੇਖਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ 30 ਮਈ ਨੂੰ ਨਿਊਟਨ ਇਲਾਕੇ ਵਿੱਚ ਆਯੋਜਿਤ ਕੀਤੇ ਜਾ ਰਹੇ ਇੱਕ ਵੱਡੇ ਮੁੱਕੇਬਾਜ਼ੀ ਮੁਕਾਬਲੇ ਦੌਰਾਨ ਐਰਿਕ ਬਸਰਾਨ ਆਪਣੇ ਸਰੀਰਕ ਜੌਹਰਾ ਦਾ ਪ੍ਰਦਰਸ਼ਨ ਕਰਨਗੇ ।ਇਹ ਮੁਕਾਬਲਾ ਨਿਊਟਨ ਦੇ 128 ਸਟਰੀਟ ਸਥਿਤ ਇੱਕ ਕਨਵੈਨਸ਼ਨ ਕੇਂਦਰ ਵਿੱਚ ਕਰਵਾਇਆ ਜਾਵੇਗਾ, ਜਿੱਥੇ ਵੱਡੀ ਗਿਣਤੀ ਚ ਦਰਸ਼ਕਾਂ ਦੇ ਪੁੱਜਣ ਦੀ ਉਮੀਦ ਹੈ। ਖੇਡ ਪ੍ਰੇਮੀਆਂ ਵੱਲੋਂ ਪਹਿਲਾਂ ਹੀ ਇਸ ਸਮਾਗਮ ਨੂੰ ਲੈ ਕੇ ਵੱਡੀ ਦਿਲਚਸਪੀ ਦਿਖਾਈ ਜਾ ਰਹੀ ਹੈ। ਪ੍ਰਾਪਤ ਫੇਰ ਮੈਂ ਵੇਰਵਿਆ ਮੁਤਾਬਕ ਐਰਿਕ ਬਸਰਾਨ ਸਰੀ ਦੇ ਪ੍ਰਸਿੱਧ ਨੌਜਵਾਨ ਮੁੱਕੇਬਾਜ਼ਾਂ ਵਿੱਚੋਂ ਇੱਕ ਮੰਨੇ ਜਾਂਦੇ ਹਨ ਅਤੇ ਉਨ੍ਹਾਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਖੇਡ ਜਗਤ ਵਿੱਚ ਵੱਖਰੀ ਪਛਾਣ ਬਣਾਈ ਹੈ। ਇਸ ਮੁਕਾਬਲੇ ਨੂੰ ਉਨ੍ਹਾਂ ਲਈ ਇੱਕ ਵਿਸ਼ੇਸ਼ ‘ਘਰ ਵਾਪਸੀ’ ਮੌਕੇ ਵਜੋਂ ਵੀ ਵੇਖਿਆ ਜਾ ਰਿਹਾ ਹੈ। ਖੇਡ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੇ ਸਮਾਗਮ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਸਥਾਨਕ ਖਿਡਾਰੀਆਂ ਨੂੰ ਆਪਣੀ ਕਾਬਲੀਅਤ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕਰਦੇ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



