ਵੈਨਕੂਵਰ, (ਸਮਾਜ ਵੀਕਲੀ) (ਮਲਕੀਤ ਸਿੰਘ) – ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਵਿੱਚ ਬੀਤੇ ਦਿਨੀ ਤੜਕੇ ਵਾਪਰੇ ਗੋਲੀਕਾਂਡ ਦੇ ਮਾਮਲੇ ਵਿੱਚ ਸਰੀ ਪੁਲਿਸ ਸੇਵਾ ਨੇ ਗ੍ਰਿਫਤਾਰ ਕੀਤੇ ਦੋ ਨੌਜਵਾਨਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਇਹ ਤਸਵੀਰਾਂ ਜਨਤਾ ਤੋਂ ਜਾਣਕਾਰੀ ਪ੍ਰਾਪਤ ਕਰਨ ਦੇ ਮਕਸਦ ਨਾਲ ਜਾਰੀ ਕੀਤੀਆਂ ਗਈਆਂ ਹਨ। ਪੁਲਿਸ ਮੁਤਾਬਕ, ਇਸ ਮਾਮਲੇ ਵਿੱਚ 21 ਸਾਲਾ ਹੰਸਪ੍ਰੀਤ ਸਿੰਘ ਅਤੇ 20 ਸਾਲਾ ਹਰਸ਼ਦੀਪ ਸਿੰਘ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਦੋਹਾਂ ਉੱਤੇ ਤੜਕੇ ਹੋਈ ਗੋਲੀਬਾਰੀ ਨਾਲ ਸੰਬੰਧਿਤ ਗੰਭੀਰ ਦੋਸ਼ ਲਗਾਏ ਗਏ ਹਨ। ਹਾਲਾਂਕਿ, ਜਾਂਚ ਕਰ ਰਹੀ ਟੀਮ ਨੇ ਸਪਸ਼ਟ ਕੀਤਾ ਹੈ ਕਿ ਇਸ ਘਟਨਾ ਨੂੰ ਹਾਲੇ ਤੱਕ ਜਬਰਦਸਤੀ ਵਸੂਲੀ ਦੇ ਮਾਮਲਿਆਂ ਨਾਲ ਨਹੀਂ ਜੋੜਿਆ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਅਜੇ ਸ਼ੁਰੂਆਤੀ ਪੜਾਅ ਵਿੱਚ ਹੈ ਅਤੇ ਹਰ ਪੱਖੋਂ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਨਤਾ ਦੇ ਸਹਿਯੋਗ ਨਾਲ ਮਾਮਲੇ ਦੀ ਗਹਿਰਾਈ ਤੱਕ ਪਹੁੰਚਣ ਵਿੱਚ ਮਦਦ ਮਿਲ ਸਕਦੀ ਹੈ ਅਤੇ ਹੋਰ ਸੰਭਾਵਿਤ ਤੱਥ ਸਾਹਮਣੇ ਆ ਸਕਦੇ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly


