ਬਠਿੰਡਾ (ਸਮਾਜ ਵੀਕਲੀ) (ਹਰਮੀਤ ਸਿਵੀਆਂ): ਕਮਿਉਨਿਟੀ ਹੈਲਥ ਸੈਂਟਰ ਸੰਗਤ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ ਪਮਿਲ ਬਾਂਸਲ ਦੀ ਪ੍ਰਧਾਨਗੀ ਹੇਠ ਸਮੂਹ ਮਲਟੀਪਰਪਜ ਹੈਲਥ ਸੁਪਰਵਾਈਜ਼ਰ ਫੀਮੇਲ ਅਤੇ ਹੈਲਥ ਵਰਕਰ ਫੀਮੇਲ ਦੀ ਮਹੀਨਾਵਾਰ ਰੀਵਿਉ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਏਜੰਡਾ ਵੈਕਸੀਨੇਸ਼ਨ ਟਰੇਨਿੰਗ, ਸਰਵੇਲੈਂਸ ਤੇ ਮੀਜਲਰੁਬੇਲਾ ਰੋਡ ਮੈਪ ਰਿਹਾ। ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਐਸ ਐਮ ੳ ਡਾ ਪਮਿਲ ਬਾਂਸਲ ਨੇ ਕਿਹਾ ਕਿ ਟੀਕਾਕਰਨ ਪ੍ਰੋਗਰਾਮ ਦੇ 100 ਫ਼ੀਸਦੀ ਟੀਚੇ ਨੂੰ ਹਾਸਿਲ ਕਰਨ ਲਈ ਪਿੰਡ ਪੱਧਰ ਉੱਤੇ ਸਰਵੇ ਕੀਤਾ ਜਾਵੇ। ਜਿਸ ਲਈ ਹੈਲਥ ਵਰਕਰ (ਫੀਮੇਲ) ਵੱਲੋਂ ਬਲਾਕ ਸੰਗਤ ਦੀਆਂ ਸਮੂਹ ਆਸ਼ਾ ਅਤੇ ਆਂਗਣਵਾੜੀ ਵਰਕਰਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਸਰਵੇ ਵਿੱਚ ਪੰਜ ਸਾਲ ਤੱਕ ਦੇ ਬੱਚਿਆਂ ਦਾ ਸਰਵੇ ਕੀਤਾ ਜਾਵੇਗਾ।
ਜਿਸ ਦੀ ਰਿਪੋਰਟ 8 ਦਸੰਬਰ ਤੱਕ ਵਿਭਾਗ ਕੋਲ ਸਬਮਿਟ ਕੀਤੀ ਜਾਵੇਗੀ। ਜੇਕਰ ਕਿਸੇ ਪਿੰਡ ਕਸਬੇ ਵਿੱਚ ਟੀਕਾਕਰਨ ਘੱਟ ਪਾਇਆ ਜਾਂਦਾ ਹੈ ਤਾਂ ਵਿਸ਼ੇਸ਼ ਕੈਂਪ ਲਗਾ ਕੇ ਬੱਚਿਆਂ ਦਾ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ 100 ਫੀਸਦੀ ਟੀਕਾਕਰਨ ਦਾ ਟੀਚਾ ਮਿਥਿਆ ਜਾਂਦਾ ਹੈ ਇਸ ਨੂੰ ਪੂਰਾ ਕਰਨ ਲਈ ਹਰ ਪਿੰਡ ਕਸਬੇ ਵਿੱਚ ਸਿਹਤ ਵਰਕਰਾਂ ਵੱਲੋਂ ਟੀਕਾਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰਕੇ ਸੇਵਾਵਾਂ ਦਿੱਤਿਆਂ ਜਾ ਰਹੀਆਂ ਹਨ। ਉਹਨਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਨਵਜਾਤ ਬੱਚੇ ਨੂੰ ਵੱਖ ਵੱਖ ਬੀਮਾਰੀਆਂ ਤੋਂ ਬਚਾਅ ਲਈ ਪਿੰਡ ਪੱਧਰ ਤੇ ਮੁਫ਼ਤ ਟੀਕਾਕਰਨ ਕੀਤਾ ਜਾਂਦਾ ਹੈ ਇਸ ਲਈ ਸਭ ਦੀ ਜ਼ੁੰਮੇਵਾਰੀ ਬਣਦੀ ਹੈ ਕਿ ਸਿਹਤ ਕਾਮਿਆਂ ਨਾਲ ਸੰਪਰਕ ਕਰਕੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਇਆ ਜਾਵੇ ਤਾਂ ਜੋ ਬੱਚਿਆਂ ਨੂੰ ਸਿਹਤਮੰਦ ਨਾਗਰਿਕ ਬਣਾਇਆ ਜਾ ਸਕੇ। ਇਸ ਮੌਕੇ ਬਲਾਕ ਹੈਲਥ ਐਜੂਕੇਟਰ ਸਾਹਿਲ ਪੁਰੀ ਵੱਲੋਂ ਸਿਹਤ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਬਾਰੇ ਦੱਸਿਆ ਗਿਆ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly