ਸਤਲੁਜ ਦਰਿਆ ਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਦਰਿਆ ਸਤਲੁਜ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ’ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ,2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ , ਇਨ੍ਹਾਂ ਦੋਵਾਂ ਥਾਂਵਾਂ ’ਤੇ ਨਹਾਉੁਣ ਵਾਲਿਆਂ ਦੇ ਡੂੰਘੇ ਪਾਣੀ ’ਚ ਜਾਣ ਅਤੇ ਪਾਣੀ ਦੇ ਵਿੱਚ ਡੁੱਬਣ ਨਾਲ ਹੋਈਆਂ ਅਣਸੁਖਾਵੀਂਆਂ ਘਟਨਾਵਾਂ ਦੇ ਮੱਦੇਨਜ਼ਰ ਕੀਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਵਾਪਰਨ ਕਾਰਨ ਪਰਿਵਾਰ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਵੀ ਦੁੱਖ ਮਹਿਸੂਸ ਕਰਦਾ ਹੈ, ਜਿਸ ਲਈ ਇਹ ਰੋਕ ਲਾਈ ਜਾਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਮੌਕੇ ’ਤੇ ਨਹਾਉਂਦਾ ਪਕੜਿਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਤਹਿਤ ਪੁਲਿਸ ਵਿਭਾਗ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਹੁਕਮ 21ਅਕਤੂਬਰ 2024 ਤੱਕ ਲਾਗੂ ਰਹਿਣਗੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਕੇਂਦਰੀ ਮੰਤਰੀ ਨਿਰਮਲਾ ਸੀਤਾ ਰਮਨ ਅਤੇ ਅਵਿਨਾਸ਼ ਰਾਏ ਖੰਨਾ ਦਾ ਰੋਟਰੀ ਆਈ ਬੈਂਕ ਨੇ ਧੰਨਵਾਦ ਪ੍ਰਗਟ ਕੀਤਾ – ਅਰੋੜਾ/ਬਹਿਲ
Next articleਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਆਈਲੈਟਸ  ਅਕੈਡਮੀ, ਕੰਸਲਟੈਂਟ ਇੰਸਟਿਟੂਟ ਅਤੇ ਟਰੈਵਲ ਏਜੰਟਸ ਦੇ ਲਾਇਸੰਸ ਕੀਤੇ ਰੱਦ