ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੇ ਦਰਿਆ ਸਤਲੁਜ ਅਤੇ ਬਿਸਤ ਦੁਆਬ ਨਹਿਰ ਵਿੱਚ ਕਿਸੇ ਵੀ ਵਿਅਕਤੀ ਦੇ ਨਹਾਉਣ ‘ਤੇ ਪਾਬੰਦੀ ਲਗਾਈ ਹੈ। ਹੁਕਮਾਂ ਅਨੁਸਾਰ ਜੇਕਰ ਕੋਈ ਵਿਅਕਤੀ ਇਨ੍ਹਾਂ ਥਾਂਵਾਂ ‘ਤੇ ਨਹਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ 2 ਮਈ 2026 ਤੱਕ ਲਾਗੂ ਰਹਿਣਗੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



