HOME ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

2
ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਅੰਕੁਰਜੀਤ ਸਿੰਘ

ਨਵਾਂਸ਼ਹਿਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਅੰਕੁਰਜੀਤ ਸਿੰਘ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਦਰਿਆ ਸਤਲੁਜ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ’ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਨਾਲ ਇਹ ਮਨਾਹੀ ਇਨ੍ਹਾਂ ਦੋਵਾਂ ਥਾਂਵਾਂ ’ਤੇ ਨਹਾਉੁਣ ਵਾਲਿਆਂ ਦੇ ਡੂੰਘੇ ਪਾਣੀ ’ਚ ਜਾਣ ਅਤੇ ਪਾਣੀ ਵਿਚ ਡੁੱਬਣ ਨਾਲ ਹੋਈਆਂ ਅਣਸੁਖਾਵੀਂਆਂ ਘਟਨਾਵਾਂ ਦੇ ਮੱਦੇਨਜ਼ਰ ਕੀਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਵਾਪਰਨ ਕਾਰਨ ਪਰਿਵਾਰ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਵੀ ਦੁੱਖ ਮਹਿਸੂਸ ਕਰਦਾ ਹੈ, ਜਿਸ ਲਈ ਇਹ ਰੋਕ ਲਾਈ ਜਾਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਮੌਕੇ ’ਤੇ ਨਹਾਉਂਦਾ ਫੜਿਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਤਹਿਤ ਪੁਲਿਸ ਵਿਭਾਗ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਹੁਕਮ 23 ਜੂਨ, 2025 ਤੱਕ ਲਾਗੂ ਰਹਿਣਗੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਚੰਗੇ ਸਮਾਜ ਦੀ ਸਿਰਜਣਾ ਲਈ ਬਾਬਾ ਸਾਹਿਬ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ – ਜਸਵੀਰ ਸਿੰਘ ਗੜ੍ਹੀ
Next article59 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਮੇਹਟਿਆਣਾ-ਫੁਗਲਾਣਾ ਲਿੰਕ ਸੜਕ ਦਾ ਉਦਘਾਟਨ