ਪਟਿਆਲਾ (ਸਮਾਜ ਵੀਕਲੀ) (ਰਮੇਸ਼ਵਰ ਸਿੰਘ) ਅੱਜ “ਸਵੱਛ ਭਾਰਤ ਮਿਸ਼ਨ” ਦੇ ਤਹਿਤ ਸਥਾਈ ਲੀਡਰਸ਼ਿਪ ਪ੍ਰੋਗਰਾਮ ਦੇ ਅੰਤਰਗਤ ਜਿਲਾ ਸਿੱਖਿਆ ਅਫਸਰ ( ਸੈ. ਸਿੱ) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਅਤੇ ਉਪ ਜਿਲਾ ਸਿੱਖਿਆ ਅਫਸਰ ਸ੍ਰੀ ਰਵਿੰਦਰਪਾਲ ਜੀ ਦੀ ਰਹਿਨੁਮਾਈ ਹੇਠ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨਰੇਸ਼ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਪਟਿਆਲਾ ਦੇ ਵਿਦਿਆਰਥੀਆਂ ਨੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਨਰੇਸ਼ ਰਾਂਹੀ ਕੂੜੇ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ CF ਸ਼੍ਰੀ ਜਵਾਲਾ ਸਿੰਘ ਅਤੇ ਸ੍ਰੀ ਮਨਦੀਪ ਸਿੰਘ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਸਵੱਛ ਭਾਰਤ ਮਿਸ਼ਨ ਬਾਰੇ ਜਾਣੂ ਕਰਵਾਇਆ ਅਤੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਹਮੇਸ਼ਾਂ ਅਲੱਗ ਅਲੱਗ ਕਰ ਕੇ ਹੀ ਸਫ਼ਾਈ ਕਰਮਚਾਰੀਆਂ ਨੂੰ ਦੇਣ ਦੀ ਅਪੀਲ ਕੀਤੀ। ਸਕੂਲ ਨੋਡਲ ਅਫ਼ਸਰ ਸ਼੍ਰੀਮਤੀ ਸੋਨੀਆ ਚਾਵਲਾ (ਸਾਇੰਸ ਮਿਸਟ੍ਰੈਸ ) ਅਤੇ ਇਕੋ ਕਲੱਬ ਇੰਚਾਰਜ ਸ੍ਰੀਮਤੀ ਮਨਜਿੰਦਰ ਕੌਰ (ਸਾਇੰਸ ਆਧਿਆਪਕ) ਨੇ ਕੂੜੇ ਦੇ ਨਿਪਟਾਰੇ ਤੇ ਆਰਗੈਨਿਕ ਖਾਦ ਦੀ ਮਹੱਤਤਾ ਬਾਰੇ ਵਿੱਦਿਆਰਥੀਆਂ ਨੂੰ ਵਿਸਥਾਰਪੂਰਵਕ ਦੱਸਿਆ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly