HOME ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਸਵੱਛਤਾ ਸਹੁੰ ਚੁਕਾਈ

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਸਵੱਛਤਾ ਸਹੁੰ ਚੁਕਾਈ

1
ਬਲਾਚੌਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ) ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਦੇ ਪ੍ਰਧਾਨ ਸੁਨੀਲ ਕੋਸ਼ਲ ਤੇ ਕਾਰਜ ਸਾਧਕ ਅਫਸਰ ਸਿਮਰਨ ਢੀਂਡਸਾ ਦੀ ਅਗਵਾਈ ਹੇਠ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਸੋਲਿਡ ਵੇਸਟ ਮੈਨੇਜਮੈਂਟ ਸੰਬੰਧੀ ਜਾਗਰੂਕ ਕੀਤਾ ਗਿਆ ਅਤੇ ਸਵੱਛ ਭਾਰਤ ਟੀਮ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ, ਬੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਸਵੱਛਤਾ ਸਹੁੰ ਚੁਕਾਈ ਗਈ । ਸੈਨੇਟਰੀ ਇੰਸਪੈਕਟਰ ਭਾਰਤ ਭੂਸ਼ਨ ਦੇ ਸਹਿਯੋਗ ਨਾਲ ਸੀ ਐਫ਼ ਮਨਿੰਦਰ ਕੌਰ ਵਲੋਂ ਵਿਦਿਆਰਥੀਆਂ ਨੂੰ ਸੋਲਿਡ ਵੇਸਟ ਮੈਨੇਜਮੈਂਟ ਸੰਬੰਧੀ ਜਾਣਕਾਰੀ ਦਿੰਦਿਆਂ ਘਰਾਂ ਦੇ ਗਿੱਲੇ ਤੇ ਸੁੱਕੇ ਕੂੜੇ ਨੂੰ ਅਲੱਗ ਅਲੱਗ ਰੱਖਣ, ਜ਼ਿਆਦਾ ਰੁੱਖ ਲਗਾਉਣ, ਪਲਾਸਟਿਕ ਤੇ ਸਿੰਗਲ ਯੂਜ ਪਲਾਸਟਿਕ ਦੇ ਬੁਰੇ ਨਤੀਜਿਆਂ ਬਾਰੇ ਦੱਸਿਆ ਗਿਆ। ਨਾਲ ਹੀ ਉਨ੍ਹਾਂ ਨੂੰ ਪਲਾਸਟਿਕ ਦੇ ਬਦਲ ਜਿਵੇਂ ਕਿ ਪੇਪਰ ਪਲੇਟਾਂ, ਗਿਲਾਸਾਂ ਆਦਿ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਗਿਆ। ਇਸ ਸਵੱਛਤਾ ਸਹੁੰ ਸਮਾਗਮ ਦੌਰਾਨ ਪ੍ਰਿੰਸੀਪਲ ਜਸਵਿੰਦਰ ਚੌਧਰੀ, ਪਿ੍ੰਸੀਪਲ ਤਰਲੋਚਨ ਸਿੰਘ, ਪ੍ਰਿੰਸੀਪਲ ਚੰਦਰੇਸ਼ ਸੋ਼ਰੀ ਤੇ ਸਟਾਫ ਮੈਂਬਰ ਮੋਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬਾਬਾ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ
Next articleਐਨਐੱਸਐੱਸ ਦਿਵਸ ਅਤੇ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ