‘ਸਵੱਛਤਾ ਹੀ ਸੇਵਾ’ ਮੁਹਿੰਮ ਦੇ ਦੂਸਰੇ ਦਿਨ ‘ਰੁੱਖਾਂ ਦੇ ਆਲੇ-ਦੁਆਲੇ ਕੰਕਰੀਟ ਦੀਆਂ ਥੜੀਆਂ ਹਟਾਉਣਾ ਦਾ ਕੀਤਾ ਗਿਆ ਕੰਮ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ 14 ਸਤੰਬਰ 2024 ਤੋਂ 2 ਅਕਤੂਬਰ 2024 ਤੱਕ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸਫਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਹੈ, ਜਿਸ ਤਹਿਤ ਸਰਕਾਰ ਵੱਲੋਂ ਰੋਜਾਨਾ ਵੱਖ-ਵੱਖ ਸਫਾਈ ਸਬੰਧੀ ਗਤੀਵਿਧੀਆਂ ਨਿਸ਼ਚਿਤ ਕੀਤੀਆਂ ਗਈਆਂ ਹਨ, ਜਿਸ ਤਹਿਤ ਅੱਜ ‘ਸਵੱਛਤਾ ਹੀ ਸੇਵਾ’ ਮੁਹਿੰਮ ਦੇ ਦੂਸਰੇ ਦਿਨ ‘ਰੁੱਖਾਂ ਦੇ ਆਲੇ-ਦੁਆਲੇ ਕੰਕਰੀਟ ਨੂੰ ਹਟਾਉਣਾ’ ਗਤੀਵਿਧੀ ਤਹਿਤ ਸ਼ਹਿਰ ਵਿੱਚੋਂ ਮੌਜੂਦ ਪੁਰਾਣੇ ਦਰੱਖਤਾਂ (ਜਿਨ੍ਹਾਂ ਦੇ ਆਲੇ-ਦੁਆਲੇ ਕੰਕਰੀਟ ਦੀਆਂ ਥੜੀਆਂ ਬਣੀਆਂ ਹਨ) ਨੂੰ ਹੋਰ ਵੱਧਣ-ਫੁੱਲਣ ਲਈ ਕੰਕਰੀਟ ਦੀਆਂ ਥੜੀਆਂ ਆਦਿ ਤੁੜਵਾਈਆਂ ਗਈਆਂ, ਜਿਸ ਨਾਲ ਸ਼ਹਿਰ ਨੂੰ ਹੋਰ ਹਰਿਆਂ ਭਰਿਆ ਕਰਨ ਵਿੱਚ ਯੋਗਦਾਨ ਪਾਇਆ ਜਾ ਸਕੇ। ਇਸਦੇ ਨਾਲ ਹੀ ਕਮਿਸ਼ਨਰ ਨਗਰ ਨਿਗਮ ਵੱਲੋਂ ਸਮੂਹ ਸ਼ਹਿਰ ਵਾਸੀਆਂ ਨੂੰ ਸ਼ਹਿਰ ਹੁਸ਼ਿਆਰਪੁਰ ਨੂੰ ਸਾਫ-ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਅਪੀਲ ਕੀਤੀ ਗਈ ਕਿ ਹਰੇਕ ਵਿਅਕਤੀ ਵੱਲੋਂ ਵੱਧ ਤੋਂ ਵੱਧ ਰੁੱਖ ਲਗਾਏ ਜਾਣ ਅਤੇ ਇਨ੍ਹਾਂ ਰੁੱਖਾਂ ਦੀ ਸਾਂਭ-ਸੰਭਾਲ ਕੀਤੀ ਜਾਵੇ, ਤਾਂ ਜੋ ਸ਼ਹਿਰ ਨੂੰ ਪ੍ਰਦੂਸ਼ਣ ਰਹਿਤ ਅਤੇ ਸਵੱਛ ਬਣਾਉਣ ਲਈ ਭਰਪੂਰ ਯੋਗਦਾਨ ਪਾਇਆ ਜਾ ਸਕੇ।
ਇਸ ਮੌਕੇ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ, ਨਿਗਰਾਨ ਇੰਜੀਨੀਅਰ ਸਤੀਸ਼ ਕੁਮਾਰ ਸੈਣੀ, ਨਿਗਮ ਇੰਜੀਨੀਅਰ ਕੁਲਦੀਪ ਸਿੰਘ, ਲੇਖਾਕਾਰ ਰਜਿੰਦਰ ਕੁਮਾਰ, ਸਮੂਹ ਸੈਨੇਟਰੀ ਇੰਸਪੈਕਟਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਕਰਾਪ ਰੈਜ਼ੀਡਿਊ ਮੈਨੇਂਜਮੈਟ ਸਕੀਮ ਅਧੀਨ ਲਗਾਇਆ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ
Next articleਖੇਡਾਂ ਵਤਨ ਪੰਜਾਬ ਦੀਆਂ-2024 ਜ਼ਿਲ੍ਹਾ ਪੱਧਰੀ ਖੇਡਾਂ ਦੇ ਤੀਸਰੇ ਦਿਨ ਖਿਡਾਰੀਆਂ ਨੇ ਕੀਤਾ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ