ਏਕਮ ਪਬਲਿਕ ਸਕੂਲ ਮਹਿਤਪੁਰ ਦੀ ਅਧਿਆਪਕਾ ਸਵਪਨਦੀਪ ਕੌਰ ਫੈਪ ਵੱਲੋਂ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ,

ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ): ਫੈਡਰੇਸ਼ਨ ਆਫ ਪ੍ਰਈਵੇਟ ਸਕੂਲਜ ਐਂਡ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਹਾਲ ਹੀ ਵਿਚ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਫੈਪ ਦੇ ਪ੍ਰਧਾਨ ਡਾਕਟਰ ਜਗਜੀਤ ਸਿੰਘ ਧੁਰੀ ਹੁਰਾਂ ਦੀ ਵਿਸ਼ੇਸ਼ ਦੇਖਰੇਖ ਹੇਠ ਨੈਸ਼ਨਲ ਐਵਾਰਡ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਸਕੂਲ ਅਧਿਆਪਕਾਂ ਸ੍ਰੀਮਤੀ ਸਵਪਨਦੀਪ ਕੌਰ ਨੌਮੀਨੇਟਡ ਬਾਏ ਸਕੂਲ ਨੂੰ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਡਾਇਰੈਕਟਰ ਸਰਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਇਸ ਵਿਸ਼ਾਲ ਐਵਾਰਡ ਸਮਾਰੋਹ ਵਿਚ ਦੇਸ਼ ਭਰ ਦੇ ਸਕੂਲ ਅਧਿਆਪਕਾਂ ਵੱਲੋਂ ਹਿੱਸਾ ਲਿਆ ਗਿਆ ਜਿਸ ਵਿੱਚ 594 ਅਧਿਆਪਕਾਂ ਨੂੰ ਸਰਵੋਤਮ ਅਧਿਆਪਕ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ ਉਹਨਾਂ ਅੱਗੇ ਕਿਹਾ ਕਿ ਸਕੂਲ ਦੇ ਅਧਿਆਪਕ ਨੂੰ ਇਸ ਐਵਾਰਡ ਨਾਲ ਨਿਵਾਜੇ ਜਾਣ ਤੇ ਸਕੂਲ ਮੈਨੇਜਮੈਂਟ ਅਤੇ ਬਾਕੀ ਅਧਿਆਪਕ ਸਾਥੀਆਂ ਵੱਲੋਂ ਮੈਡਮ ਸਵਪਨਦੀਪ ਨੂੰ ਵਧਾਈ ਦਿੱਤੀ ਗਈ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਏਹੁ ਹਮਾਰਾ ਜੀਵਣਾ ਹੈ -149
Next articleBJP’s bastion Gujarat has been breached, next time we will win fort: Kejriwal