HOME ਸਵਰਨਜੀਤ ਸਵੀ ਸੰਗ ਰੂ ਬ ਰੂ 27 ਨੂੰ-ਕੰਵਰ ਇਕਬਾਲ ਸਿੰਘ, ਸ਼ਹਿਬਾਜ਼ ਖ਼ਾਨ

ਸਵਰਨਜੀਤ ਸਵੀ ਸੰਗ ਰੂ ਬ ਰੂ 27 ਨੂੰ-ਕੰਵਰ ਇਕਬਾਲ ਸਿੰਘ, ਸ਼ਹਿਬਾਜ਼ ਖ਼ਾਨ

1
ਕੈਪਸ਼ਨ - ਚੇਅਰਮੈਨ ਕਲਾ ਪਰੀਸ਼ਦ ਚੰਡੀਗੜ੍ਹ ਸਵਰਨਜੀਤ ਸਵੀ
ਕਪੂਰਥਲਾ  (ਸਮਾਜ ਵੀਕਲੀ)  (ਕੌੜਾ)- ਇਲਾਕੇ ਦੇ ਲੇਖਕਾਂ ਦੀ ਵਿਸ਼ਵ ਪ੍ਰਸਿੱਧ ਸੰਸਥਾ ਸਿਰਜਣਾ ਕੇਂਦਰ (ਰਜਿ.) ਕਪੂਰਥਲਾ ਵੱਲੋਂ ਵਿਸ਼ਵ ਪ੍ਰਸਿੱਧ ਸ਼ਾਇਰ, ਚਿੱਤਰਕਾਰ ਅਤੇ ਚੇਅਰਮੈਨ ਕਲਾ ਪਰੀਸ਼ਦ ਚੰਡੀਗੜ੍ਹ ਸਵਰਨਜੀਤ ਸਵੀ ਸੰਗ  ਰੂਬਰੂ ਸਮਾਗਮ ਅਤੇ ਵਿਸ਼ੇਸ਼ ਸਨਮਾਨ ਮਿਤੀ 27 ਜੁਲਾਈ 2025 ਦਿਨ ਐਤਵਾਰ ਨੂੰ ਸਵੇਰੇ 10 ਵਜੇ ਕੇਂਦਰ ਦੇ ਦਫ਼ਤਰ ਵਿਰਸਾ ਵਿਹਾਰ ਕਪੂਰਥਲਾ ਵਿਖੇ ਕਰਵਾਇਆ ਜਾ ਰਿਹਾ ਹੈ । ਸਵਰਨਜੀਤ ਸਵੀ ਇਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਅਤੇ ਐਡੀਸ਼ਨਲ ਐਕਸ.ਈ.ਐੱਨ (ਰਿਟਾ.) ਅਵਤਾਰ ਸਿੰਘ ਥਿੰਦ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਜਦ ਕਿ ਪ੍ਰਧਾਨਗੀ ਮੰਡਲ ਵਿੱਚ ਕੇਂਦਰ ਦੇ ਪ੍ਰਧਾਨ ਕੌਮਾਂਤਰੀ ਸ਼ਾਇਰ ਕੰਵਰ ਇਕਬਾਲ ਸਿੰਘ ਅਤੇ ਡਾ.ਕਰਮਜੀਤ ਸਿੰਘ ਨਡਾਲਾ ਆਦਿ ਸੁਸ਼ੋਭਿਤ ਹੋਣਗੇ । ਕੇਂਦਰ ਦੇ ਅਹੁਦੇਦਾਰ ਆਸ਼ੂ ਕੁਮਰਾ ਅਤੇ ਮਲਕੀਤ ਸਿੰਘ ਮੀਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਵਿਜੇਤਾ ਸਵਰਨਜੀਤ ਸਵੀ ਨੇ ਪੰਜਾਬੀ ਸ਼ਾਇਰੀ, ਸੰਪਾਦਨਾ ਅਤੇ ਅਨੁਵਾਦ ਦੇ ਖੇਤਰ ਵਿੱਚ ਸ਼ਲਾਘਾਯੋਗ ਕਾਰਜ ਕੀਤਾ ਹੋਇਆ ਹੈ । ਸ਼ਾਇਰ ਕੰਵਰ ਇਕਬਾਲ ਸਿੰਘ ਅਤੇ ਸ਼ਹਿਬਾਜ਼ ਖ਼ਾਨ ਨੇ ਵਿਸ਼ੇਸ਼ ਤੌਰ ਤੇ ਇਹ ਜਾਣਕਾਰੀ ਦਿੱਤੀ ਕਿ ਸਵਰਨਜੀਤ ਸਵੀ ਵੱਲੋਂ ਲਗਾਈਆਂ ਜਾ ਰਹੀਆਂ ਕਲਾ ਪ੍ਰਦਰਸ਼ਨੀਆਂ, ਅਤੇ ਨਾਟਕ ਦੇ ਖੇਤਰ ਸਮੇਂਤ ਉਪਰੋਕਤ ਸਾਹਿਤਕ ਪ੍ਰਾਪਤੀਆਂ ਸਦਕਾ ਹੀ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਨੂੰ ਕਲਾ ਪਰਿਸ਼ਦ ਚੰਡੀਗੜ੍ਹ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਜਿਸ ਕਲਾ ਪਰਿਸ਼ਦ ਚੰਡੀਗੜ੍ਹ ਵਿੱਚ ਇਨ੍ਹਾਂ ਤੋਂ ਪਹਿਲਾਂ ਪਦਮਸ਼੍ਰੀ ਡਾ. ਸੁਰਜੀਤ ਪਾਤਰ ਜੀ ਬਤੌਰ ਚੇਅਰਮੈਨ ਸੇਵਾ ਨਿਭਾ ਰਹੇ ਸਨ । ਕੇਂਦਰ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਨੂੰ ਸਮੇਂ ਸਿਰ ਸਮਾਗਮ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਜਾਂਦੀ ਹੈ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਐੱਸ.ਏ.ਐੱਸ. ਅਕੈਡਮੀ ਦੀ ਕੋਹਿਨੂਰ ਨੇ ਕਰਾਟੇ ਵਿੱਚ ਜਿੱਤਿਆ ਸੋਨ ਤਮਗਾ
Next articleਗਲੋਬਲ ਵਿਜ਼ਡਮ ਇੰਟਰਨੈਸ਼ਨਲ ਸਕੂਲ, ਡੇਰਾਬੱਸੀ ਵਿਖੇ ਖੂਨਦਾਨ ਕੈਂਪ ਦਾ ਆਯੋਜਨ