ਮਿੱਠੜਾ ਕਾਲਜ ਵੱਲੋਂ ‘ਸਵੱਛਤਾ ਹੀ ਸੇਵਾ ਕੈਂਪ’ ਅਧੀਨ ਕੱਢੀ ਰੈਲੀ

ਕਪੂਰਥਲਾ, (ਸਮਾਜ ਵੀਕਲੀ)  (ਕੌੜਾ)– ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਅਧੀਨ ਕੰਮ ਕਰਦੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿਠੜਾ ਵਿਖੇ ਪ੍ਰਿੰਸੀਪਲ ਡਾਕਟਰ ਜਗਸੀਰ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਮਨਿਸਟਰੀ ਆਫ ਯੂਥ ਅਫੇਅਰ ਐਂਡ ਸਪੋਰਟਸ, ਭਾਰਤ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ’ਤੇ 17 ਸਤੰਬਰ ਤੋਂ ਲੈ ਕੇ 2 ਅਕਤੂਬਰ ਤੱਕ ‘ਸਵੱਛਤਾ ਹੀ ਸੇਵਾ ਕੈਂਪ’ ਚੱਲ ਰਿਹਾ ਹੈ, ਜਿਸ ਅਧੀਨ ਐਨ ਐਸ ਐਸ ਵਿੰਗ ਦੇ ਕੋਆਰਡੀਨੇਟਰ ਡਾਕਟਰ ਪਰਮਜੀਤ ਕੌਰ ਮੁਖੀ ਸਾਇੰਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਨ ਐਸ ਐਸ ਦੇ ਵਲੰਟੀਅਰਜ ਦੁਆਰਾ ਆਰ ਸੀ ਐਫ ਕਪੂਰਥਲਾ ਜਾ ਕੇ ਰੈਲੀ ਕੱਢੀ ਗਈ। ਇਸ ਮੌਕੇ ਪ੍ਰੋਫੈਸਰ ਅਮਰਦੀਪ ਸਿੰਘ ਅਤੇ ਪ੍ਰੋਫੈਸਰ ਸੋਨੀਆ ਦੀ ਯੋਗ ਅਗਵਾਈ ਅਧੀਨ ਵਿਦਿਆਰਥੀਆਂ ਦੁਆਰਾ ਵੱਖ-ਵੱਖ ਲੋਕਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਸਵੱਛਤਾ ਮੁਹਿੰਮ ਬਾਰੇ ਜਾਣਕਾਰੀ ਦਿੱਤੀ। ਇਸ ਉਪਰੰਤ ਵਿਦਿਆਰਥੀਆਂ ਦੁਆਰਾ ਆਰ ਸੀ ਐਫ ਕਪੂਰਥਲਾ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਪਹੁੰਚ ਕੇ ਬਰਤਨਾ, ਜੋੜਿਆਂ ਅਤੇ ਝਾੜੂ ਦੀ ਸੇਵਾ ਬੜੀ ਸ਼ਿੱਦਤ ਨਾਲ ਨਿਭਾਈ ਗਈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿਹਤ ਅਤੇ ਸਾਹਿਤ ਦੀ ਅਨੋਖੀ ਮਿਲਣੀ
Next articleਪਿੰਡ ਭੌਰ ਦੇ ਲੋਕਾਂ ਨੇ ਸਾਂਝੀਵਾਲਤਾ ਦਾ ਪੈਗਾਮ ਦਿੰਦਿਆਂ ਸਰਵ ਸੰਮਤੀ ਨਾਲ ਪੰਚਾਇਤ ਚੁਣੀ