ਮਿੱਠੜਾ ਕਾਲਜ ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਸਹੁੰ ਚੁੱਕ ਸਮਾਗਮ ਦਾ ਆਯੋਜਨ ਕਰਵਾਇਆ

ਕਪੂਰਥਲਾ,  (ਸਮਾਜ ਵੀਕਲੀ) (ਕੌੜਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਸੰਚਾਲਿਤ ਸੰਸਥਾ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਭਾਰਤ ਸਰਕਾਰ ਦੇ ਮਿਨਿਸਟਰੀ ਆਫ ਸੋਸ਼ਲ ਜਸਟਿਸ ਅਤੇ ਇੰਪਾਵਰਮੇਂਟ ਤੋਂ ਪ੍ਰਾਪਤ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਦੀ ਅਗਵਾਈ ਹੇਠ ਕਾਲਜ ਦੇ ਐਨ ਐਸ ਐਸ ਯੂਨਿਟ ਵਲੋਂ ਨਸ਼ਾ ਮੁਕਤ ਭਾਰਤ ਅਭਿਆਨ ਦੇ ਅੰਤਰਗਤ ਮਿਤੀ 14/08/2024 ਨੂੰ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਾਲਜ ਦੀ ਐਨ ਐਸ ਐਸ ਯੂਨਿਟ ਦੇ ਕੋ-ਆਰਡੀਨੇਟਰ ਡਾ. ਪਰਮਜੀਤ ਕੌਰ ਮੁੱਖੀ ਸਾਇੰਸ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਵਧਦੇ ਪਸਾਰ ਨੂੰ ਰੋਕਣ ਵਿੱਚ ਆਮ ਇਨਸਾਨ ਦੀ ਭੂਮਿਕਾ ਅਤੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਦਸਦੇ ਹੋਏ ਨਸ਼ਾ ਮੁਕਤ ਨਰੋਏ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਵੱਲੋਂ ਐਨ ਐਸ ਐਸ ਯੂਨਿਟ ਦੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਹੋਏ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਅਭਿਆਨ ਨੂੰ ਸਫਲ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਡਾ. ਗੁਰਪ੍ਰੀਤ ਕੌਰ ਖਹਿਰਾ ਅਤੇ ਡਾ. ਪਰਮਜੀਤ ਕੌਰ ਕਾਮਰਸ ਵਿਭਾਗ ਅਤੇ ਸਮੂਹ ਅਧਿਆਪਕਾਂ ਦੀ ਹਾਜਰੀ ਵਿੱਚ ਵਿਦਿਆਰਥੀਆਂ ਵੱਲੋਂ ਇਸ ਅਭਿਆਨ ਨੂੰ ਸਫਲ ਬਣਾਉਣ ਲਈ ਪ੍ਰਣ ਲਿਆ ਗਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਜੀ ਡੀ ਗੋਇਨਕਾ ਸਕੂਲ ‘ਚ ਕਰਵਾਇਆ ਗਿਆ ”ਸ਼ੋਅ ਐਂਡ ਟੈੱਲ’ ਮੁਕਾਬਲਾ
Next articleਲਾਇਨਜ਼ ਕਲੱਬ ਨੇ “ਮਾਤਾ ਸਤਿਆਵਤੀ ਸੰਧੂ” ਦੀ ਯਾਦ ‘ਚ ਸ਼ਹਿਰ ਵਿੱਚ ਵੰਡੇ ਤਿਰੰਗੇ ਝੰਡੇ – ਲਾਇਨ ਆਂਚਲ ਸੰਧੂ ਸੋਖਲ