ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿਧੇ ਪ੍ਰਬੰਧ ਹੇਠ ਚਲਾਏ ਜਾ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਬੀ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਵਿਭਾਗ ਭਾਗ-ਦੂਸਰਾ ਦਾ ਨਤੀਜਾ (ਮਈ- ਜੂਨ 2024) ਹਮੇਸ਼ਾ ਦੀ ਤਰ੍ਹਾਂ ਹੀ ਬੇਹੱਦ ਸ਼ਾਨਦਾਰ ਰਿਹਾ।
ਕਾਲਜ ਦੇ ਪ੍ਰਿੰਸੀਪਲ ਡਾਕਟਰ ਜਗਸੀਰ ਸਿੰਘ ਬਰਾੜ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸਖਤ ਮਿਹਨਤ ਸਦਕਾ ਹੀ ਇਸ ਵਿਭਾਗ ਦਾ ਨਤੀਜਾ ਬਹੁਤ ਵਧੀਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀ.ਐਸ .ਸੀ. ਫੈਸ਼ਨ ਡਿਜ਼ਾਇਨਿੰਗ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ 92% ਅੰਕ ਹਾਸਲ ਕਰਕੇ ਕਾਲਜ ਵਿੱਚ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ। ਵਿਦਿਆਰਥਣ ਕੋਮਲਪ੍ਰੀਤਕੌਰ ਨੇ 90% ਅੰਕ ਹਾਸਲ ਕਰਕੇ ਦੂਜਾ ਅਤੇ ਵਿਦਿਆਰਥਣ ਮਹਿਕ 88.2% ਅੰਕ ਪ੍ਰਾਪਤ ਕਰ ਕੇ ਕਾਲਜ ਵਿੱਚ ਤੀਜਾ ਸਥਾਨ ਹਾਸਿਲ ਕੀਤਾ l
ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਮੁਖੀ ਡਾਕਟਰ ਪਰਮਜੀਤ ਕੌਰ ਜੀ ਨੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਖਿਆ ਕਿ ਉਹ ਆਪਣੇ ਉੱਜਲ ਭਵਿੱਖ ਲਈ ਇੰਜ ਹੀ ਆਪਣੀ ਮਿਹਨਤ ਨੂੰ ਜਾਰੀ ਰੱਖਣ l ਇਸ ਦੇ ਨਾਲ ਹੀ ਵਿਭਾਗ ਦੇ ਅਧਿਆਪਕ ਸਾਹਿਬਾਨ ਮੈਡਮ ਅਮਨਦੀਪ ਕੌਰ ਖਾਸ ਤੌਰ ਤੇ ਵਧਾਈ ਦੇ ਪਾਤਰ ਹਨ ਜਿਨ੍ਹਾਂ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੇ ਸਫ਼ਲਤਾ ਪ੍ਰਾਪਤ ਕੀਤੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly