ਭਾਸ਼ਾ  ਵਿਭਾਗ ਵੱਲੋਂ ਮਿਠੜਾ ਕਾਲਜ ਵਿਖੇ ਰੂ-ਬ-ਰੂ ਪ੍ਰੋਗਰਾਮ ਕਰਵਾਇਆ 

ਕੈਪਸ਼ਨ - ਮੁੱਖ ਮਹਿਮਾਨ ਪ੍ਰਧਾਨ ਇਪਟਾ, ਪੰਜਾਬ ਸ਼੍ਰੀ ਸੰਜੀਵਨ ਸਿੰਘ ਦਾ ਸਨਮਾਨ ਕਰਦੇ ਹੋਏ ਜਿਲਾ ਭਾਸ਼ਾ ਅਫਸਰ ਜਸਪ੍ਰੀਤ ਕੌਰ, ਪ੍ਰਿੰਸੀਪਲ ਜਗਸੀਰ ਸਿੰਘ ਬਰਾੜ ਤੇ ਹੋਰ ਸ਼ਖਸ਼ੀਅਤਾਂ
ਕਪੂਰਥਲਾ,  (ਸਮਾਜ ਵੀਕਲੀ)   (ਕੌੜਾ)– ਜ਼ਿਲ੍ਹਾ ਭਾਸ਼ਾ ਦਫ਼ਤਰ, ਕਪੂਰਥਲਾ ਵੱਲੋਂ ਪ੍ਰਿੰਸੀਪਲ ਡਾ ਜਗਸੀਰ ਸਿੰਘ ਬਰਾੜ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਤੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਰੂ-ਬ-ਰੂ ਸਮਾਗਮ ਕਰਵਾਇਆ ਗਿਆ।ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਉੱਘੇ ਨਿਰਦੇਸ਼ਕ, ਲੇਖਕ ਅਤੇ ਪ੍ਰਧਾਨ ਇਪਟਾ, ਪੰਜਾਬ ਸ਼੍ਰੀ ਸੰਜੀਵਨ ਸਿੰਘ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਤੇ ਸਰਦਾਰ ਇੰਦਰਜੀਤ ਸਿੰਘ ਰੂਪੋਵਾਲੀ, ਜਨਰਲ ਸਕੱਤਰ, ਇਪਟਾ, ਸ਼੍ਰੀਮਤੀ ਸਰਬਜੀਤ ਕੌਰ ਰੂਪੋਵਾਲੀ, ਸ਼੍ਰੀਮਤੀ ਪਰਮਿੰਦਰ ਕੌਰ ਅਤੇ ਡਾ. ਹਰਭਜਨ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਦੇ ਰੂ-ਬ-ਰੂ ਸੈਸ਼ਨ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਸ੍ਰੀ ਸੰਜੀਵਨ ਸਿੰਘ ਜੀ ਨੇ ਆਪਣੇ ਜੀਵਨ ਦੇ ਤਜੁਰਬੇ ਵਿਦਿਆਰਥੀਆਂ ਨਾਲ ਸਾਂਝੇ ਕਰਦੇ ਹੋਏ ਨੌਜਵਾਨਾਂ ਨੂੰ ਸੱਭਿਆਚਾਰ ਅਤੇ ਰੰਗਮੰਚ ਰਾਹੀਂ ਸਮਾਜਿਕ ਬਦਲਾਅ ਵੱਲ ਪ੍ਰੇਰਿਤ ਹੋਣ ਦਾ ਸੰਦੇਸ਼ ਦਿੱਤਾ। ਪ੍ਰੋਗਰਾਮ ਦੇ ਇਸ ਸੈਸ਼ਨ ਦੌਰਾਨ ਸ. ਗੁਰਵਿੰਦਰ ਸਿੰਘ ਜੀ ਦੁਆਰਾ ਮੁੱਖ ਮਹਿਮਾਨ ਨੂੰ ਵਿਦਿਆਰਥੀਆਂ ਦੇ ਰੂਬਰੂ ਕਰਵਾਇਆ ਗਿਆ। ਪ੍ਰੋਗਰਾਮ ਦੀ ਪ੍ਰਧਾਨਗੀ ਇੰਦਰਜੀਤ ਰੂਪੋਵਾਲੀ ਨੇ ਨਿਭਾਈ। ਕਾਲਜ ਪ੍ਰਬੰਧਨ ਵੱਲੋਂ ਡਾ. ਪਰਮਜੀਤ ਕੌਰ ਮੁੱਖੀ ਸਾਇੰਸ ਵਿਭਾਗ ਅਤੇ ਮੈਡਮ ਹਰਜਿੰਦਰ ਕੌਰ, ਇੰਚਾਰਜ ਪੰਜਾਬੀ ਵਿਭਾਗ ਨੇ ਜ਼ਿਲ੍ਹਾ ਭਾਸ਼ਾ ਵਿਭਾਗ ਦੀ ਸਾਰੀ ਟੀਮ ਅਤੇ ਆਏ ਹੋਏ ਮੁੱਖ ਮਹਿਮਾਨਾਂ ਦਾ ਸੰਸਥਾ ਦੇ ਵਿਹੜੇ ਆਉਣ ਅਤੇ ਇਸ ਪ੍ਰੋਗਰਾਮ ਨੂੰ ਸਫਲਤਾ-ਪੂਰਵਕ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।ਸਮਾਗਮ ਦੇ ਅੰਤ ਵਿੱਚ ਸ਼੍ਰੀਮਤੀ ਜਸਪ੍ਰੀਤ ਕੌਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਕਪੂਰਥਲਾ ਨੇ ਸਾਰੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਸ਼ੇਸ਼ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ। ਉਨਾਂ ਨੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਅਤੇ ਕਾਲਜ ਪ੍ਰਬੰਧਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇ ਹੋਏ ਭਵਿੱਖ ਵਿੱਚ ਵੀ ਵਿਦਿਆਰਥੀਆਂ ਲਈ ਅਜਿਹੇ ਗਿਆਨਵਰਧਕ ਤੇ ਰੌਚਕਤਾ ਭਰਪੂਰ ਪ੍ਰੋਗਰਾਮ ਕਰਵਾਉਂਦੇ ਰਹਿਣ ਦੀ ਗੱਲ ਆਖੀ।  ਇਸ ਸਮਾਗਮ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਸਮੂਹ ਸਟਾਫ਼ ਮਨੀਸ਼ ਕੁਮਾਰ, ਸਲਮਾਨ ਅਤੇ ਸ਼੍ਰੀਮਤੀ ਸਵਰਾਜ ਕੌਰ ,ਗੁਰੂ ਨਾਨਕ ਜ਼ਿਲ੍ਹਾ ਲਾਇਬ੍ਰੇਰੀ ਕਪੂਰਥਲਾ ਤੋਂ ਵੀ ਸ਼ਾਮਲ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਖੁੱਦ ਅਬਾਦਕਾਰ ਜਮੀਨ ਮਾਲਕਾਂ ਦੇ ਹੱਕ ਚ ਆਈ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੀ ਚਿਤਾਵਨੀ 
Next articleਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਤੇ ਸੈਕੰਡਰੀ ਮਮਤਾ ਬਜਾਜ ਦੁਆਰਾ ਵੱਖ ਵੱਖ ਸਕੂਲਾਂ ਦਾ ਨਿਰੀਖਣ, ਸਮੱਰਥ ਤਹਿਤ ਬੇਸਲਾਈਨ ਦੀ ਰੈਡਮ ਜਾਂਚ ਦੇ ਨਾਲ ਨਾਲ ਮਿਡ ਡੇ ਮੀਲ ਸਾਫ ਸਫਾਈ ਨੂੰ ਜਾਂਚਿਆ