ਰੂਪਨਗਰ /ਸ੍ਰੀ ਅਨੰਦਪੁਰ ਸਾਹਿਬ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਆਉਣ ਵਾਲੀ 20 ਦਸੰਬਰ ਨੂੰ ਸਮੁੱਚੇ ਪੰਜਾਬ ਵਿੱਚ ਮੈਗਾ ਪੀਟੀਐਮ ਕਰਵਾਈ ਜਾ ਰਹੀ ਹੈ ਜਿਸ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼ਮਸ਼ੇਰ ਸਿੰਘ ਦੀ ਅਗਵਾਈ ਵਿੱਚ ਜ਼ਿਲੇ ਦੇ ਪੰਜ ਬਲਾਕਾਂ ਦੇ ਸਮੂਹ ਸੀਐੱਚਟੀ, ਸੈਂਟਰ ਦੇ ਇਕ ਅਧਿਆਪਕ ਨੂੰ ਮਾਪੇ ਅਧਿਆਪਕ ਮਿਲਣੀ ਦੀ ਸਫਲਤਾ ਲਈ ਟਰੇਨਿੰਗ ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੀ ਗਈ । ਇਸ ਟਰੇਨਿੰਗ ਵਿੱਚ ਜ਼ਿਲੇ ਦੇ ਪੰਜ ਬਲਾਕ ਸ਼੍ਰੀ ਅਨੰਦਪੁਰ ਸਾਹਿਬ, ਝੱਜ , ਤਖਤਗੜ੍ਹ, ਨੰਗਲ ਅਤੇ ਕੀਰਤਪੁਰ ਸਾਹਿਬ ਬਲਾਕ ਦੇ ਲਗਭਗ 60 ਸੀਐਚਟੀ ਤੇ ਅਧਿਆਪਕਾਂ ਨੇ ਭਾਗ ਲਿਆ। ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਸ਼ਮਸ਼ੇਰ ਸਿੰਘ ਨੇ ਬੋਲਦਿਆਂ ਕਿਹਾ ਕਿ ਆਉਣ 20 ਦਸੰਬਰ ਨੂੰ ਹੋਣ ਵਾਲੀ ਮਾਪੇ ਅਧਿਆਪਕ ਮਿਲਣੀ ਵਿੱਚ ਸਮੂਹ ਮਾਪਿਆਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਅਗਾਊਂ ਤਿਆਰੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮਾਪੇ ਤੇ ਅਧਿਆਪਕ ਮਿਲਕੇ ਵਿਦਿਆਰਥੀਆਂ ਦੀ ਭਲਾਈ ਅਤੇ ਸਕੂਲਾਂ ਦੇ ਵਿਕਾਸ ਦੇ ਲਈ ਵਿਚਾਰਾ ਕਰਨਗੇ, ਉਹਨਾਂ ਨੇ ਅਧਿਆਪਕਾਂ ਨਾਲ ਸਕੂਲਾਂ ਦੇ ਵਿੱਚ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਜਿੱਥੇ ਵਿਚਾਰ ਸਾਂਝੇ ਕੀਤੇ ਉੱਥੇ ਹੀ ਉਹਨਾਂ ਨੇ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਵਿੱਚ ਦਾਖਲਾ ਵਧਾਉਣ ਦੇ ਲਈ ਵੀ ਕਿਹਾ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮਨਜੀਤ ਸਿੰਘ ਮਾਵੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਟਰੇਨਿੰਗ ਦੇ ਰਿਸੋਰਸ ਪਰਸਨ ਇੰਦਰਦੀਪ ਸਿੰਘ, ਸੁਨੀਲ ਕੁਮਾਰ ਅਤੇ ਅਮਰਜੀਤ ਸਿੰਘ ਨੇ ਹਾਜ਼ਰ ਅਧਿਆਪਕਾਂ ਨਾਲ ਮੈਗਾ ਪੀਟੀਐਮ ਦੌਰਾਨ ਕੀਤੇ ਜਾਣ ਵਾਲੇ ਵੱਖ ਵੱਖ ਕਾਰਜਾਂ ਬਾਰੇ ਵਿਸਤਾਰ ਨਾਲ ਚਰਚਾ ਕੀਤੀ,ਅੱਜ ਕੀਤੀ ਗਈ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਤੋਂ ਬਾਅਦ ਟ੍ਰੇਨਿੰਗ ਲੈ ਰਹੇ ਅਧਿਆਪਕਾਂ ਵੱਲੋਂ ਸੈਂਟਰ ਪੱਧਰੀ ਟ੍ਰੇਨਿੰਗਾਂ ਅਧਿਆਪਕਾਂ ਨੂੰ ਦਿੱਤੀਆਂ ਜਾਣਗੀਆਂ ਜੋ ਕਿ 16 ਦਸੰਬਰ ਤੋਂ ਲੈ ਕੇ 18 ਦਸੰਬਰ ਤੱਕ ਚੱਲਣਗੀਆਂ, ਇਸ ਮੌਕੇ ਸੀਐਚਟੀ ਹਰਮੀਤ ਸਿੰਘ, ਬਲਜਿੰਦਰ ਸਿੰਘ ਢਿੱਲੋ , ਜਸਵੀਰ ਸਿੰਘ, ਕਮਲਜੀਤ ਕੌਰ, ਸਨਜੀਤ ਕੌਰ, ਇੰਦਰਜੀਤ ਸਿੰਘ ,ਰਣਜੀਤ ਸਿੰਘ, ਸੁਨੀਤਾ ਧੀਮਾਨ, ਸੁਮਲਤਾ ,ਅਮਰਜੀਤ ਸਿੰਘ ਧਾਰਨੀ ਅਤੇ ਪ੍ਰੇਮ ਸਿੰਘ ਠਾਕੁਰ ਆਦਿ ਹਾਜ਼ਰ ਸਨ|
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


