ਤਖ਼ਤ ਸ੍ਰੀ ਹਜੂਰ ਸਾਹਿਬ ਜੀ ਦੀ ਯਾਤਰਾ ਲਈ ਅੱਪਰਾ ਤੋਂ ਬੱਸ ਰਵਾਨਾ

ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)-ਹਰ ਸਾਲ ਦੀ ਤਰਾਂ ਇਸ ਸਾਲ ਵੀ ਸ਼ਹੀਦ ਬਾਬਾ ਦੀਪ ਸਿੰਘ ਜੀ ਗੁਰਮਤਿ ਪ੍ਰਚਾਰ ਮਿਸ਼ਨ ਅੱਪਰਾ ਵਲੋਂ ਤਖ਼ਤ ਸ੍ਰੀ ਹਜੂਰ ਸਾਹਿਬ ਜੀ ਤੇ ਹੋਰ ਗੁਰੂਦੁਆਰਿਆਂ ਦੇ ਦਰਸ਼ਨਾਂ ਲਈ ਯਾਤਰਾ ਅੱਪਰਾ ਤੋਂ ਬੱਸ ਅੱਜ ਜੈਕਾਰਿਆਂ ਦੀ ਗੂੰਜ ‘ਚ ਰਵਾਨਾ ਕੀਤੀ ਗਈ | ਇਸ ਸੰਬੰਧ ‘ਚ ਜਾਣਕਾਰੀ ਦਿੰਦਿਆਂ ਸਿੱਖ ਕਥਾਵਾਚਕ ਭਾਈ ਦਲਵਿੰਦਰ ਸਿੰਘ ਅੱਪਰਾ ਨੇ ਦੱਸਿਆ ਕਿ 12 ਦਿਨਾਂ ਦੀ ਇਸ ਯਾਤਰਾ ਦੌਰਾਨ ਵੱਖ-ਵੱਖ ਗੁਰੂਦੁਆਰਿਆਂ ਸਮੇਤ ਤਖ਼ਤ ਸ੍ਰੀ ਹਜੂਰ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕੀਤੇ ਜਾਣਗੇ ਤੇ ਉੱਚੇ ਤੇ ਸੁੱਚੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ | ਯਾਤਰਾ ਦੇ ਆਰੰਭ ਹੋਣ ਤੋਂ ਪਹਿਲਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ, ਉਪਰੰਤ ਜੈਕਾਰਿਆਂ ਦੀ ਗੂੰਜ ‘ਚ ਯਾਤਰਾ ਪੂਰੇ ਉਤਸ਼ਾਹ ਨਾਲ ਰਵਾਨਾ ਹੋਈ | ਇਸ ਮੌਕੇ ਯਾਤਰਾ ‘ਤੇ ਜਾਣ ਵਾਲੇ ਯਾਤਰੀਆਂ ‘ਚ ਭਾਰੀ ਉਤਸ਼ਾਹ ਸੀ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਫਤਹਿ ਦਿਵਸ ਕਿਲਾ ਗੁ. ਲੋਹਗੜ੍ਹ ਸਾਹਿਬ ਅੰਮ੍ਰਿਤਸਰ ‘ਤੇ ਵਿਸ਼ੇਸ਼
Next articleਬੀਕੇਯੂ ਤੋਤੇਵਾਲ ਨੇ ਜਬਰ ਟੋਲ ਵਸੂਲੀ ਅਤੇ ਰੇਟਾਂ ਚ ਵਾਧੇ ਦੇ ਵਿਰੋਧ ਚ ਚੱਕ ਬਾਹਮਣੀਆਂ ਟੋਲ ਕੀਤਾ ਅਨਮਿੱਥੇ ਸਮੇਂ ਲਈ ਫਰੀ