ਟੈਲੇਂਟ ਹੰਟ ਤੇ ਫਰੈਸ਼ਰ ਪਾਰਟੀ ਕਰਵਾਈ ਗਈ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ) –ਲਾਰਡ ਕ੍ਰਿਸ਼ਨਾ ਕਾਲਜ ਆਫ ਐਜੂਕੇਸ਼ਨ ਸੁਲਤਾਨਪੁਰ ਲੋਧੀ ਵਿਖੇ ਪ੍ਰਿੰਸੀਪਲ ਰੂਬੀ ਭਗਤ ਦੀ ਅਗਵਾਈ ਵਿਚ ਫਰੈਸ਼ਰ ਪਾਰਟੀ ਤੇ ਟੈਲੇਂਟ ਹੰਟ ਦਾ ਆਯੋਜਨ ਬੜੀ ਧੂਮਧਾਮ ਨਾਲ ਕੀਤਾ ਗਿਆ । ਕਾਲਜ ਦੇ ਮੈਨੇਜਿੰਗ ਡਾਇਰੈਕਟਰ ਅਤੇ ਉੱਘੇ ਸਮਾਜ ਸੇਵਕ ਕਰਨ ਧੀਰ ਦਾ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਪਹੁੰਚਣ ‘ਤੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ । ਇਸ ਦੌਰਾਨ ਵਿਦਿਆਰਥੀਆਂ ਵੱਲੋਂ ਗੀਤਾਂ, ਕਵਿਤਾਵਾਂ, ਗਿੱਧਾ – ਭੰਗੜਾ, ਕੋਰੀਓਗ੍ਰਾਫੀ ਆਦਿ ਆਈਟਮਾਂ ਨਾਲ ਸ਼ਿਗਾਰਿਆ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ । ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਮਾਡਲਿੰਗ ਸ਼ੋਅ ਵੀ ਸਮਾਗਮ ਦਾ ਮੁੱਖ ਆਕਰਸ਼ਣ ਰਿਹਾ ।

ਬੀ.ਐੱਡ ਪਹਿਲੇ ਸਾਲ ਦੀ ਵਿਦਿਆਰਥਣ ਕਿਰਨਦੀਪ ਕੌਰ ਮਿਸ ਫਰੈਸ਼ਰ ਅਤੇ ਗੌਤਮ ਜੈਨ ਮਿਸਟਰ ਫਰੈਸ਼ਰ ਦਾ ਖ਼ਿਤਾਬ ਹਾਸਲ ਕਰਨ ‘ਚ ਸਫਲ ਰਹੇ । ਇਸੇ ਤਰ੍ਹਾਂ ਡ.ਐੱਲ. ਐੱਡ ਪਹਿਲੇ ਸਾਲ ਦੀ ਵਿਦਿਆਰਥਣ ਕੰਚਨਪ੍ਰੀਤ ਕੌਰ ਨੇ ਮਿਸ ਫਰੈਸ਼ਰ ਅਤੇ ਕਮਲਜੀਤ ਸਿੰਘ ਨੇ ਮਿਸਟਰ ਫਰੈਸ਼ਰ ਦਾ ਖ਼ਿਤਾਬ ਹਾਸਲ ਕੀਤਾ । ਸਮਾਗਮ ਦੇ ਅੰਤ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਡਾਇਰੈਕਟਰ ਕਰਨ ਧੀਰ ਅਤੇ ਸਟਾਫ਼ ਮੈਂਬਰਾਂ ਵੱਲੋਂ ਸਨਮਾਨਿਤ ਕੀਤਾ ਗਿਆ । ਇਸ ਮੌਕੇ ਪ੍ਰੋ. ਸੁੰਮੀ ਧੀਰ, ਪ੍ਰੋ.ਰਮਾ, ਪ੍ਰੋ.ਕੁਲਦੀਪ ਕੌਰ, ਪ੍ਰੋ.ਚਰਨਜੀਤ ਕੌਰ, ਪ੍ਰੋ.ਵੀਨਸ, ਪ੍ਰੋ.ਨੀਰੂ ਬਾਲਾ, ਮੈਡਮ ਰੀਟਾ ਰਾਣੀ ਆਦਿ ਸਟਾਫ਼ ਮੈਂਬਰ ਹਾਜਰ ਸਨ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਲਕੇ ਜ਼ਿਲਾ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ (ਸਯੁੰਕਤ) ਜ਼ਿਲ੍ਹਾ ਕਪੂਰਥਲਾ ਦਾ ਹੋਵੇਗਾ ਐਲਾਨ -ਜਥੇਦਾਰ ਸਾਹੀ
Next articleਐ ਪੰਜਾਬੀਆ———-