ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਕਰੋ ਗੱਲ, ਫਿਰ ਮੰਨਾਂਗੇ ਚੰਨੀ ਕਰਦਾ ਮਸਲੇ ਹੱਲ

29 ਸਤੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਮੋਰਿੰਡਾ ਵੱਲ ਮਾਰਚ ਕਰਨਗੇ ਕੱਚੇ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਮੁਲਾਜ਼ਮ

2019 ਦੀ ਵਿੱਤ ਵਿਭਾਗ ਦੀ ਮੰਨਜ਼ੂਰੀ ਦੇ ਬਾਵਜੂਦ ਰੈਗੂਲਰ ਨਾ ਕਰਨ ਤੋਂ ਖਫਾ ਨੇ ਦਫ਼ਤਰੀ ਮੁਲਾਜ਼ਮ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਸੋਸ਼ਲ ਮੀਡੀਆ ਪੇਜ਼ ਤੇ ਲਿਖਦੇ ਅਤੇ ਰੈਲੀਆ ਵਿਚ ਗੱਲਾਂ ਕਰਦੇ ਸੁਣਿਆ ਹੈ ਕਿ “ਘਰ ਘਰ ਚੱਲੀ ਗੱਲ ਚੰਨੀ ਕਰਦਾ ਮਸਲੇ ਹੱਲ”।ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਇਸ ਗੱਲ ਨੂੰ ਲੈ ਕੇ ਪੰਜਾਬ ਦੇ ਕੱਚੇ ਮੁਲਾਜ਼ਮਾਂ ਨੇ ਨਾਅਰਾ ਦਿੱਤਾ ਹੈ ਕਿ *ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਕਰੋ ਗੱਲ, ਫਿਰ ਮੰਨਾਂਗੇ ਚੰਨੀ ਕਰਦਾ ਮਸਲੇ ਹੱਲ। ਪੰਜਾਬ ਦੇ ਕੱਚੇ ਮੁਲਾਜ਼ਮ ਲਗਾਤਾਰ ਸਾਢੇ ਚਾਰ ਸਾਲਾਂ ਤੋਂ ਸਘੰਰਸ਼ ਕਰਦੇ ਆ ਰਹੇ ਹਨ ਅਤੇ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆ ਨੂੰ ਵਿੱਤ ਵਿਭਾਗ ਵੱਲੋਂ ਦਸੰਬਰ 2019 ਵਿਚ ਮੰਨਜ਼ੂਰੀ ਮਿਲਣ ਦੇ ਬਾਵਜੂਦ ਵੀ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਮਸਲਾ ਕੈਬਿਨਟ ਤੋਂ ਪਾਸ ਨਹੀ ਕਰਵਾ ਸਕੇ ਤੇ ਹਰ ਵਾਰ ਮਿਲਣ ਤੇ ਉਹਨਾਂ ਵੱਲੋ ਇਹੀ ਕਿਹਾ ਜਾ ਰਿਹਾ ਹੈ ਕਿ ਮਾਮਲਾ ਮੇਰੇ ਧਿਆਨ ਵਿਚ ਹੈ ਤੇ ਫਾਇਲ ਮੇਰੀ ਕਾਰ ਵਿਚ ਹੈ।

ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ/ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਪੰਜਾਬ ਦੇ ਸੀਨੀਅਰ ਆਗੂ ਰਮੇਸ਼ ਕੁਮਾਰ ਲਾਧੂਕਾ,ਬਨਵਾਰੀ ਲਾਲ,ਗਨੇਸ਼ ਕੁਮਾਰ ਲੇਖਾਕਾਰ,ਪਰਮਜੀਤ ਕੌਰ ਐੱਮ ਆਈ ਆਈ ਐੱਸ ਨੇ ਕਿਹਾ ਕਿ ਮੰਤਰੀ ਰਹਿੰਦੇ ਹੋਏ ਚਰਨਜੀਤ ਸਿੰਘ ਚੰਨੀ ਵੱਲੋਂ ਕਈ ਵਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਗੱਲ ਆਖੀ ਹੈ ਤੇ ਹੁਣ ਤਾਂ ਉਨ੍ਹਾਂ ਕੋਲ ਪਾਵਰ ਹੈ ਅਤੇ ਸੂਬੇ ਦੇ ਮੁੱਖ ਮੰਤਰੀ ਹਨ। ਆਗੂਆ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨੋਜਵਾਨਾਂ ਤੇ ਕੱਚੇ ਮੁਲਾਜ਼ਮਾਂ ਲਈ ਫਿਕਰੰੰਦ ਹਨ ਤਾਂ ਉਨ੍ਹਾਂ ਨੂੰ ਤੁਰੰਤ ਮਸਲੇ ਹੱਲ ਕਰਨੇ ਚਾਹੀਦੇ ਹਨ ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਕੈਪਟਨ ਅਮਰਿੰਦਰ ਸਿੰਘ ਵਾਂਗੂੰ ਇਕ ਬਿਆਨ ਜ਼ਾਰੀ ਕਰਨ ਤੋਂ ਬਾਅਦ ਚੁੱਪ ਕਰ ਗਏ ਹਨ ਜਿਸ ਤਰ੍ਹਾ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਦੀਆ ਸਪੀਚ ਵਿਚ ਐਲਾਨ ਕਰਨ ਉਪਰੰਤ ਵੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕੋਈ ਠੋਸ ਉਪਰਾਲਾ ਨਹੀ ਕੀਤਾ।

ਆਗੂਆ ਨੇ ਕਿਹਾ ਕਿ ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ 8886 ਅਧਿਆਪਕਾਂ ਨੂੰ ਪੰਜਾਬ ਸਰਕਾਰ ਵੱਲੋਂ 1-04-2018 ਨੂੰ ਰੈਗੂਲਰ ਕਰ ਦਿੱਤਾ ਗਿਆ ਤੇ ਦਫਤਰੀ ਕਰਮਚਾਰੀਆ ਨੂੰ ਅਣਗੋਲਿਆ ਕੀਤਾ ਗਿਆ। ਆਗੂਆ ਨੇ ਦੱਸਿਆ ਕਿ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀਆ ਨੂੰ ਰੈਗੂਲਰ ਕਰਨ ਲਈ ਵਿੱਤ ਵਿਭਾਗ ਵੱਲੋਂ 16 ਦਸੰਬਰ 2019 ਨੂੰ ਪ੍ਰਵਾਨਗੀ ਦਿੱਤੀ ਜਾ ਚੁੱਕੀ ਹਨ ਪਰ ਜਾਣਬੁੱਝ ਕੇ ਕਰਮਚਾਰੀਆ ਦੇ ਮਸਲਿਆ ਨੂੰ ਲਟਕਾਇਆ ਜਾ ਰਿਹਾ ਹੈ। ਆਗੂਆ ਨੇ ਕਿਹਾ ਕਿ ਸੂਬੇ ਭਰ ਦੇ ਮੁਲਾਜ਼ਮ 29 ਸਤੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨਗੇ ਅਤੇ ਪੂਰੀਆ ਤਨਖਾਹਾਂ ਤੇ ਵਿਭਾਗ ਅਧੀਨ ਲਿਆ ਕੇ ਤੁਰੰਤ ਰੈਗੂਲਰ ਕਰਨ ਦੀ ਮੰਗ ਕਰਨਗੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਾਹ ਨੀ ਜਿੰਦੜੀਏ
Next articleਗੁਰੂਦੁਆਰਾ ਦਸਮੇਸ਼ ਸਿੰਘ ਸਭਾ ਈ ਫ਼ੋ ਕੋਲਨ ਵਿੱਖੇ ,ਸ:ਰਹੀ ਸਿੰਘ ਸੁੰਡਾ ਦੀ ਅੰਤਮ ਅਰਦਾਸ ਦਾ ਭੋਗ ਪਾਇਆ ਗਿਆ।