ਤਲਵਿੰਦਰ ਸਿੰਘ ਸੰਧੂ ਦੇ ਚਾਚਾ ਜੀ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ ਪਿੰਡ ਦਿਆਲਪੁਰ ਵਿਖੇ

ਜਗੀਰ ਸਿੰਘ

ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)-ਉੱਘੇ ਸਮਾਜ ਸੇਵਕ ਤਲਵਿੰਦਰ ਸਿੰਘ ਸੰਧੂ ਦੇ ਚਾਚਾ ਜੀ ਜਗੀਰ ਸਿੰਘ ਦੀ ਬੀਤੇ ਦਿਨ ਬੇਵਕਤੀ ਮੌਤ ਹੋ ਗਈ। ਉਨਾਂ ਦੀ ਬੇਵਕਤੀ ਮੌਤ ਤੇ ਇਲਾਕੇ ਭਰ ਦੇ ਸਰਪੰਚਾਂ, ਪੰਚਾਂ, ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਤੇ ਸਮਾਜ ਸੇਵੀ ਸੰਸਥਾਵਾਂ ਨੇ ਗਹਿਰੇ ਦੂੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਤੇ ਪਿੱਛੋਂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਸਵਰਗਵਾਸੀ ਜਗੀਰ ਸਿੰਘ ਨਮਿਤ ਸਧਾਰਨ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ ਮਿਤੀ 21 ਜੁਲਾਈ ਦਿਨ ਐਤਵਾਰ ਨੂੰ ਉਨਾਂ ਦੇ ਗ੍ਰਹਿ ਪਿੰਡ ਦਿਆਲਪੁਰ ਵਿਖੇ ਬਾਅਦ ਦੁਪਹਿਰ ਹੋਵੇਗੀ, ਉਪਰੰਤ ਗੁਰਦੁਆਰਾ ਸਾਹਿਬ ਪਿੰਡ ਦਿਆਲਪੁਰ ਵਿਖੇ ਅੰਤਿਮ ਅਰਦਾਸ ਦੇ ਸ਼ੋਕ ਸਮਾਗਮ ਦੀ ਸਮਾਪਤੀ ਹੋਵੇਗੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਰਕਾਰੀ ਸਕੂਲ ਵਿਚ ਲਗਾਏ ਫਲਦਾਰ ਤੇ ਛਾਂਦਾਰ ਪੌਦੇ
Next articleਪ੍ਰਭ ਆਸਰਾ ਪਡਿਆਲਾ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ 22 ਜੁਲਾਈ ਸੋਮਵਾਰ ਨੂੰ