ਤਰੁਣ ਕੁਮਾਰ ਗਰਗ ਨੇ ਸਾਂਝੀ ਰਸੋਈ ਪ੍ਰੋਜੈਕਟ ’ਚ ਪਾਇਆ 5100 ਰੁਪਏ ਦਾ ਯੋਗਦਾਨ

ਹੁਸ਼ਿਆਰਪੁਰ (ਸਤਨਾਮ ਸਿੰਘ ਸਹੂੰਗੜਾ)
(ਸਮਾਜ ਵੀਕਲੀ)  ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸਦਾ ਰੋਜਾਨਾ 300 ਤੋਂ 400 ਗਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਤਰੁਣ ਕੁਮਾਰ ਗਰਗ, ਸ਼ੰਕਰ ਨਗਰ, ਹੁਸ਼ਿਆਰਪੁਰ  ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਪਤਨੀ ਵਿੱਤਲ ਗਰਗ, ਪੁੱਤਰੀ ਡਾ. ਸ਼ਾਲਿਨੀ ਗਰਗ ਅਤੇ ਬੰਟੀ ਜੁਲਕਾ ਨਾਲ ਮਿਲ ਕੇ ਆਪਣੇ ਪਿਤਾ ਸਵ: ਰਾਜ ਕੁਮਾਰ ਗਰਗ ਦੀ ਯਾਦ ਵਿਚ ਸਾਂਝੀ ਰਸੋਈ ਨੂੰ 5100 ਰੁਪਏ ਦਾਸ ਵਜੋਂ ਦਿੱਤੇ। ਇਸ ਮੌਕੇ ਰਾਜੀਵ ਬਜਾਜ ਅਤੇ ਸਰਬਜੀਤ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ  ਦਾਨੀ ਸੱਜਣਾ/ਸਮਾਜ ਸੇਵਕਾਂ ਵਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ, ਜਿਨ੍ਹਾਂ ਵੱਲੋਂ ਜਿੱਥੇ ਬੁੱਕ-ਏ-ਡੇਅ ਸਕੀਮ ਅਧੀਨ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ/ਸ਼ਾਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ ਵਿਖੇ ਮਨਾਉਣ ਸਬੰਧੀ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ-ਨਾਲ ਰਾਸ਼ਨ ਸਮੱਗਰੀ ਵੀ ਮੁੱਹਈਆ ਕਰਵਾਈ ਜਾ ਰਹੀ ਹੈ। ਇਸ ਲਈ ਇਸ ਪ੍ਰੋਜੈਕਟ ਨੂੰ ਲਗਾਤਾਰ ਚਾਲੂ ਰੱਖਣ ਲਈ ਜ਼ਿਲ੍ਹੇ ਦੇ ਦਾਨੀ ਸੱਜਣਾ/ਸਮਾਜ ਸੇਵਕਾਂ ਨੂੰ ਪੂਰਜੋਰ ਅਪੀਲ ਕੀਤੀ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਉਹ ਆਪਣਾ ਵੱਡਮੁੱਲਾ ਸਹਿਯੋਗ ਮੁਹੱਈਆ ਕਰਨ ਦੀ ਅਪੀਲ ਕੀਤੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੱਤਰਕਾਰ ਦੀ ਸ਼ਮਸ਼ਾਨ ਘਾਟ ਤੋਂ ਐਕਟਿਵਾ ਹੋਈ ਚੋਰੀ ਪਰ ਪੁਲਿਸ ਨਹੀ ਕਰ ਰਹੀ ਕੋਈ ਠੋਸ ਕਾਰਵਾਈ
Next articleਨੇਕੀ ਫਾਉਂਡੇਸ਼ਨ ਦੇ ਪਰਿਵਾਰ ਵਿੱਚ ਨਵੇਂ 22 ਮੈਂਬਰ ਸ਼ਾਮਿਲ