HOME ਸਿੱਖ ਜਥਿਆਂ ‘ਤੇ ਟੈਕਸ ਲਗਾਉਣ ਦਾ ਫੈਸਲਾ ਅਣਉਚਿਤ ਅਤੇ ਨਿੰਦਣਯੋਗ: ਜਸਮੀਤ ਸਿੰਘ...

ਸਿੱਖ ਜਥਿਆਂ ‘ਤੇ ਟੈਕਸ ਲਗਾਉਣ ਦਾ ਫੈਸਲਾ ਅਣਉਚਿਤ ਅਤੇ ਨਿੰਦਣਯੋਗ: ਜਸਮੀਤ ਸਿੰਘ (ਪਿਤਮਪੁਰਾ) 

2
ਨਵੀਂ ਦਿੱਲੀ   (ਸਮਾਜ ਵੀਕਲੀ)   ਲੁਧਿਆਣਾ (ਕਰਨੈਲ ਸਿੰਘ ਐੱਮ.ਏ.) ਯੂਥ ਅਕਾਲੀ ਦਲ (ਦਿੱਲੀ ਇਕਾਈ) ਦੇ ਸਕੱਤਰ ਜਨਰਲ ਜਸਮੀਤ ਸਿੰਘ (ਪੀਤਮਪੁਰਾ) ਵੱਲੋਂ ਪਾਕਿਸਤਾਨ ਸਰਕਾਰ ਦੇ ਉਸ ਫੈਸਲੇ ਦੀ ਕਰੜੀ ਨਿੰਦਾ ਕੀਤੀ ਗਈ ਹੈ, ਜਿਸ ਤਹਿਤ ਭਾਰਤ ਤੋਂ ਪਾਕਿਸਤਾਨ ਜਾਣ ਵਾਲੇ ਸਿੱਖ ਜਥਿਆਂ ‘ਤੇ ਟੈਕਸ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ ਅਤੇ ਧਾਰਮਿਕ ਆਜ਼ਾਦੀ ਦੇ ਮੂਲ ਅਸੂਲਾਂ ਦੇ ਖਿਲਾਫ਼ ਹੈ। ਹਰ ਸਾਲ ਹਜ਼ਾਰਾਂ ਸਿੱਖ ਸ਼ਰਧਾਲੂ ਆਪਣੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਲਈ ਪਾਕਿਸਤਾਨ ਜਾਂਦੇ ਹਨ, ਜੋ ਪੂਰੀ ਤਰ੍ਹਾਂ ਇੱਕ ਧਾਰਮਿਕ ਯਾਤਰਾ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦਾ ਟੈਕਸ ਲਗਾਉਣਾ ਨਾ ਸਿਰਫ਼ ਅਣਉਚਿਤ ਹੈ, ਸਗੋਂ ਇਹ ਸਿੱਖ ਕੌਮ ਨਾਲ ਸਿੱਧੀ ਨਾਇਨਸਾਫ਼ੀ ਹੈ। ਉਨ੍ਹਾਂ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਇਸ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਸਿੱਖ ਯਾਤਰੀਆਂ ਲਈ ਸਹੂਲਤਾਂ ਵਿੱਚ ਵਾਧਾ ਕੀਤਾ ਜਾਵੇ, ਨਾ ਕਿ ਉਨ੍ਹਾਂ ‘ਤੇ ਵਾਧੂ ਆਰਥਿਕ ਬੋਝ ਪਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪਾਕਿਸਤਾਨ ਅੱਗੇ ਸਿੱਖ ਭਾਈਚਾਰੇ ਦੇ ਹੱਕਾਂ ਦੀ ਰੱਖਿਆ ਲਈ ਮਜ਼ਬੂਤੀ ਨਾਲ ਆਪਣੀ ਆਵਾਜ਼ ਬੁਲੰਦ ਕੀਤੀ ਜਾਵੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਆਲ ਇੰਡੀਆ ਬੀਐਸਐਨਐਲ ਪੈਨਸ਼ਨਰ ਐਸੋਸੀਏਸ਼ਨ ਵੱਲੋਂ 23 ਮਾਰਚ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਵਿਚਾਰ ਗੋਸ਼ਟੀ
Next articleRayat International School organized welcome ceremony for new admitted students.