HOME ਟੀ.ਬੀ. ਮੁਕਤ ਭਾਰਤ ਅਭਿਆਨ ਨਿਕਸ਼ੇ ਮਿੱਤਰਾਂ ਤਹਿਤ ਮੀਟਿੰਗ ਹੋਈ

ਟੀ.ਬੀ. ਮੁਕਤ ਭਾਰਤ ਅਭਿਆਨ ਨਿਕਸ਼ੇ ਮਿੱਤਰਾਂ ਤਹਿਤ ਮੀਟਿੰਗ ਹੋਈ

1

ਟੀ.ਬੀ. ਮਰੀਜ਼ਾਂ ਨੂੰ ਗੋਦ ਲੈ ਕੇ ਪੋਸ਼ਣ ਤੇ ਇਲਾਜ ਵਿੱਚ ਸਹਾਇਤਾ ਕਰਨ ਦੀ ਅਪੀਲ : ਸਹਾਇਕ ਕਮਿਸ਼ਨਰ*

ਨਵਾਂਸ਼ਹਿਰ,   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਕਮਿਸ਼ਨਰ (ਜ) ਰਮਨਜੀਤ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਟੀ.ਬੀ. ਮੁਕਤ ਭਾਰਤ ਅਭਿਆਨ ਨਿ-ਕਸ਼ੈ ਮਿੱਤਰਾਂ ਤਹਿਤ ਸਿਹਤ ਵਿਭਾਗ, ਉਦਯੋਗਾਂ, ਕਾਰਪੋਰੇਟਾਂ ਅਤੇ ਬੈਂਕਾਂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਡਾ. ਗੁਰਿੰਦਰ ਸਿੰਘ ਸਿਵਲ ਸਰਜਨ, ਡਾ. ਕਿਸ਼ਨ ਰਾਏ ਜ਼ਿਲ੍ਹਾ ਟੀਬੀ ਅਫਸਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਿਧੀ ਸਿਨਹਾ, ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁੰਮਾਇਦੇ ਹਾਜ਼ਰ ਸਨ।ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਨੇ ਕਿਹਾ ਕਿ ਟੀ.ਬੀ. ਮੁਕਤ ਭਾਰਤ ਅਭਿਆਨ ਦਾ ਮੁੱਖ ਉਦੇਸ਼ ਦੇਸ਼ ਨੂੰ ਟੀ.ਬੀ. ਮੁਕਤ ਬਣਾਉਣਾ ਹੈ। ਇਸ ਲਈ ਸਾਰੇ ਵਿਭਾਗ, ਸਮਾਜ ਸੇਵੀ ਸੰਸਥਾਵਾਂ, ਉਦਯੋਗਿਕ ਇਕਾਈਆਂ ਅਤੇ ਦਾਨੀ ਸੱਜਣ ਨਿਕਸ਼ੇ ਮਿੱਤਰ ਬਣ ਕੇ ਟੀ.ਬੀ. ਮਰੀਜ਼ਾਂ ਨੂੰ ਗੋਦ ਲੈਣ ਅਤੇ ਉਨ੍ਹਾਂ ਨੂੰ ਪੋਸ਼ਣ ਕਿੱਟਾਂ, ਇਲਾਜ ਵਿੱਚ ਸਹਾਇਤਾ ਅਤੇ ਮਾਨਸਿਕ ਹੌਂਸਲਾ ਪ੍ਰਦਾਨ ਕਰਨ। ਜ਼ਿਲ੍ਹਾ ਟੀ.ਬੀ. ਅਫਸਰ ਡਾ. ਕਿਸ਼ਨ ਰਾਏ ਨੇ ਦੱਸਿਆ ਕਿ ਨਿਕਸ਼ੇ ਮਿੱਤਰ ਬਣਨ ਵਾਲੇ ਵਿਅਕਤੀ ਜਾਂ ਸੰਸਥਾ ਘੱਟੋ-ਘੱਟ 6 ਮਹੀਨੇ ਜਾਂ ਮਰੀਜ਼ ਦੇ ਪੂਰੀ ਤਰ੍ਹਾਂ ਠੀਕ ਹੋਣ ਤੱਕ ਪੋਸ਼ਣ ਸਹਾਇਤਾ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਮਰੀਜ਼ਾਂ ਨੂੰ ਵੱਖ-ਵੱਖ ਨਿਕਸ਼ੇ ਮਿੱਤਰਾਂ ਵੱਲੋਂ ਗੋਦ ਲਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਟੀ.ਬੀ. ਦਾ ਇਲਾਜ ਸੰਭਵ ਹੈ ਅਤੇ ਸਰਕਾਰ ਵੱਲੋਂ ਮੁਫ਼ਤ ਜਾਂਚ ਤੇ ਦਵਾਈਆਂ ਉਪਲਬਧ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੱਛਣ ਦਿਖਣ ’ਤੇ ਤੁਰੰਤ ਨੇੜਲੇ ਸਿਹਤ ਕੇਂਦਰ ਵਿੱਚ ਜਾਂਚ ਕਰਵਾਈ ਜਾਵੇ। ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਤੋਂ ਪੰਚਾਇਤਾਂ ਰਾਹੀਂ ਪਿੰਡ ਪੱਧਰ ’ਤੇ ਜਾਗਰੂਕਤਾ ਫੈਲਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਨਿਕਸ਼ੇ ਮਿੱਤਰ ਬਣਨ ਲਈ ਪ੍ਰੇਰਿਤ ਕਰਨ ਲਈ ਕਿਹਾ। ਉਨ੍ਹਾਂ ਨੇ ਸਾਰਿਆਂ ਨੂੰ ਟੀ.ਬੀ. ਮੁਕਤ ਭਾਰਤ ਅਭਿਆਨ ਨੂੰ ਸਫਲ ਬਣਾਉਣ ਲਈ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleISL 2025-26: ਈਸਟ ਬੰਗਾਲ ਨੇ 22 ਸਾਲਾਂ ਦੇ ਖਿਤਾਬੀ ਸੋਕੇ ਨੂੰ ਖਤਮ ਕੀਤਾ, ਇੰਟਰ ਕਾਸ਼ੀ ਨੂੰ ਹਰਾਇਆ
Next articleਬੀਐੱਸਸੀ ਫੈਸ਼ਨ ਡਿਜ਼ਾਇਨਿੰਗ ਦੇ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ