ਐੱਸ ਡੀ ਕਾਲਜ ‘ਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਮਨੀਸ਼ਾ ਬਣੀ ਤੀਆਂ ਦੀ ਰਾਣੀ

ਕਪੂਰਥਲਾ, 22 ਅਗਸਤ (ਕੌੜਾ ) – ਐੱਸ ਡੀ ਕਾਲਜ ਫਾਰ ਵੂਮੈਨ ਸੁਲਤਾਨਪੁਰ ਲੋਧੀ ਵਿਖੇ ਪੰਜਾਬੀ ਵਿਭਾਗ ਵੱਲੋਂ ਮੈਡਮ ਕਸ਼ਮੀਰ ਕੌਰ ਦੀ ਅਗਵਾਈ ਵਿਚ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ । ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਦਾ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ‘ਤੇ ਸਟਾਫ਼ ਮੈਂਬਰਾਂ ਤੇ ਵਿਦਿਆਰਥਣਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ । ਇਸ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਦਕਿ ਮਾਡਲਿੰਗ ਰਾਹੀਂ ਤੀਜ਼ ਕੁਈਨ ਦਰਮਿਆਨ ਹੋਇਆ ਮੁਕਾਬਲਾ ਸਮਾਗਮ ਦਾ ਮੁੱਖ ਆਕਰਸ਼ਣ ਰਿਹਾ । ਮਾਡਲਿੰਗ ਸ਼ੋਅ ‘ਚ ਸ਼ਿਰਕਤ ਕਰਦਿਆਂ ਵਿਦਿਆਰਥਣਾਂ ਵੱਡੀ ਗਿਣਤੀ ਵਿਚ ਹਿੱਸਾ ਲਿਆ । ਬੀ.ਏ.ਭਾਗ ਤੀਜਾ ਦੀ ਵਿਦਿਆਰਥਣ ਮਨੀਸ਼ਾ ਮਿਸ ਤੀਜ਼ ਦੇ ਖ਼ਿਤਾਬ ‘ਤੇ ਕਬਜ਼ਾ ਕਰਨ ਵਿਚ ਸਫਲ ਰਹੀ । ਬੀ.ਏ.ਭਾਗ ਪਹਿਲਾ ਦੀ ਨਵਰੋਜ਼ਪ੍ਰੀਤ ਕੌਰ ਫਸਟ ਅਤੇ ਬੀ.ਏ. ਭਾਗ ਪਹਿਲਾ ਦੀ ਹੀ ਸਾਵੀਤਰੀ ਸੈਕੰਡ ਰਨਰ ਅੱਪ ਰਹੀ । ਮੰਚ ਸੰਚਾਲਨ ਕੰਵਲਜੀਤ ਕੌਰ, ਕਿਰਨਦੀਪ ਕੌਰ ਅਤੇ ਗੁਰਲੀਨ ਕੌਰ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ । ਜੇਤੂ ਰਹੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਉਪਰੰਤ

ਪ੍ਰਿੰਸੀਪਲ ਡਾ. ਸ਼ੁਕਲਾ ਨੇ ਸਮੂਹ ਵਿਦਿਆਰਥਣਾਂ ਵੱਲੋਂ ਦਿਖਾਈ ਪ੍ਰਤਿਭਾ ਦੀ ਭਰਪੂਰ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਕਾਲਜ ਕੈਂਪਸ ਵਿਚ ਆਯੋਜਿਤ ਹੋਣ ਵਾਲੀ ਹਰ ਐਕਟੀਵਿਟੀ ਵਿਚ ਹਿੱਸਾ ਲੈ ਕੇ ਅਸੀਂ ਆਪਣੀ ਕਲਾ ਨੂੰ ਨਿਖਾਰ ਸਕਦੇ ਹਾਂ । ਉਨ੍ਹਾਂ ਸਮੂਹ ਸਟਾਫ ਮੈਂਬਰਾਂ ਤੇ ਵਿਦਿਆਰਥਣਾਂ ਨੂੰ ਤੀਜ਼ ਸਮਾਗਮ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ । ਇਸ ਮੌਕੇ ਮੈਡਮ ਰਜਨੀ ਬਾਲਾ, ਰਜਿੰਦਰ ਕੌਰ, ਰਾਜਬੀਰ ਕੌਰ, ਕਸ਼ਮੀਰ ਕੌਰ, ਸੁਨੀਤਾ ਕਲੇਰ, ਅੰਜਨਾ ਕੌਸ਼ਲ, ਕਿਰਨਦੀਪ ਕੌਰ, ਰਾਜਨਬੀਰ ਕੌਰ, ਰਾਵਿੰਦਰ ਕੌਰ, ਸੋਬੀਆ, ਕਾਜ਼ਲ, ਪੂਜਾ, ਰਜੀਵ ਕੁਮਾਰ, ਸ਼ਕਤੀ ਕੁਮਾਰ, ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਸ਼ਿਰਕਤ ਕੀਤੀ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਾਹਿਤਕਾਰ ਰਾਜਿੰਦਰ ਜੱਸਲ ਦਾ ਬੇਟਾ ਕਰਨਵੀਰ  ਦੇ ਗਿਆ ਛੋਟੀ ਉਮਰੇ ਅਸਹਿ ਵਿਛੋੜਾ
Next articleਹੜ੍ਹ ਪ੍ਰਭਾਵਿਤ ਲੋਕਾਂ ਦੀ ਸੰਤਾਂ ਮਹਾਂਪੁਰਸ਼ਾਂ ਵੱਲੋਂ ਲਈ ਜਾ ਰਹੀ ਸਾਰ ਲੰਗਰਾਂ ਦੀ ਸੇਵਾ ਨਿਰੰਤਰ ਜਾਰੀ