ਗੁਰੂ ਹਰਕ੍ਰਿਸਨ ਪਬਲਿਕ ਸਕੂਲ ‘ਚ ਅਧਿਆਪਕ- ਮਾਪੇ ਮਿਲਣੀ

ਕਪੂਰਥਲਾ,  ( ਕੌੜਾ )– ਸ਼੍ਰੀ ਗੁਰੂ ਹਰਿਕਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਮਾਪੇ-  ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਨਰਸਰੀ ਤੋਂ ਬਾਰਵੀਂ  ਜਮਾਤ ਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਭਾਗ ਲਿਆ । ਸਕੂਲ ਦੇ ਪਿ੍ੰਸੀਪਲ ਰੇਨੂੰ ਅਰੋੜਾ ਨੇ ਦੱਸਿਆ ਕਿ ਸਕੂਲ ਦੀ ਆਵਰਤੀ ਪੀ੍ਖਿਆ ਦਾ ਨਤੀਜਾ ਸ਼ਾਨਦਾਰ ਰਿਹਾ। ਅਧਿਆਪਕਾਂ ਨੇ ਵਿਦਿਆਰਥੀਆਂ ਦੀ ਪੀ੍ਖਿਆਵਾਂ ਦੇ ਨਤੀਜਿਆਂ ਨੂੰ ਮਾਪਿਆਂ ਨਾਲ ਸਾਂਝਾ ਕੀਤਾ। ਪਿ੍ੰਸੀਪਲ ਮੈਡਮ ਅਰੋੜਾ ਨੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
ਸਕੂਲ ਦੀ ਪ੍ਬੰਧਕ ਕਮੇਟੀ ਦੇ ਪ੍ਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼ੋ੍ਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ
ਆਉਣ ਵਾਲੀ ਸਲਾਨਾ ਪੀ੍ਖਿਆ ਵਿੱਚ ਵੱਡੀਆਂ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleBengal: Tribal body’s strike demanding separate code for ‘Sarna’ religion evokes partial impact
Next articlePM inaugurates revamped Ayodhya Dham railway station, flags off new trains