ਸਮਰਾਲਾ (ਸਮਾਜ ਵੀਕਲੀ) ਬਲਬੀਰ ਸਿੰਘ ਬੱਬੀ
ਦੋਰਾਹਾ ਨੇੜੇ ਪਿੰਡ ਜਟਾਣਾ ਦੇ ਇਕ ਨੌਜਵਾਨ ਨੇ ਨਹਿਰ ਵਿਚ ਛਾਲ ਮਾਰ ਦਿੱਤੀ। ਮਾਮਲਾ ਸਕੂਲ ਦੀ ਹੀ ਇਕ ਅਧਿਆਪਕਾ ਨਾਲ ਪ੍ਰੇਮ ਸਬੰਧਾਂ ਦਾ ਦੱਸਿਆ ਜਾ ਰਿਹਾ ਹੈ। ਨਹਿਰ ‘ਚ ਰੁੜ੍ਹੇ ਨੌਜਵਾਨ ਦੇ ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਅਧਿਆਪਕਾ ਦਾ ਪਤੀ ਅਤੇ ਦਿਓਰ ਉਨ੍ਹਾਂ ਦੇ ਬੇਟੇ ਨੂੰ ਧਮਕੀਆਂ ਦੇ ਰਹੇ ਸਨ। ਜਿਸ ਕਾਰਨ ਡਰ ਦੇ ਮਾਰੇ ਕਰਨਪ੍ਰੀਤ ਸਿੰਘ (19) ਨੇ ਨਹਿਰ ਵਿਚ ਛਾਲ ਮਾਰ ਦਿੱਤੀ। ਜਿਸ ਦਾ ਹੁਣ ਤਕ ਕੋਈ ਸੁਰਾਗ ਨਹੀਂ ਮਿਲਿਆ ਹੈ। ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਰਣਧੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤ ਕਰਨਪ੍ਰੀਤ ਸਿੰਘ ਪਿੰਡ ਦੇ ਸਰਕਾਰੀ ਸਕੂਲ ਵਿਚ ਪੜ੍ਹਦਾ ਸੀ। ਹੁਣ ਹੀ ਇਸ ਨੇ 12ਵੀਂ ਪਾਸ ਕੀਤੀ ਹੈ। ਇਸ ਘਟਨਾ ਤੋਂ ਬਾਅਦ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਕਰਨਪ੍ਰੀਤ ਸਿੰਘ ਦੇ ਸਕੂਲ ਦੀ ਇਕ ਅਧਿਆਪਕਾ ਨਾਲ ਪ੍ਰੇਮ ਸਬੰਧ ਸਨ। ਜਿਸ ਨੂੰ ਲੈ ਕੇ ਅਧਿਆਪਕਾ ਦੇ ਪਰਿਵਾਰ ਨੂੰ ਪਤਾ ਲੱਗ ਗਿਆ ਤਾਂ ਅਧਿਆਪਕਾ ਦਾ ਪਤੀ ਅਤੇ ਦਿਓਰ ਉਸਦੇ ਲੜਕੇ ਕਰਨਪ੍ਰੀਤ ਸਿੰਘ ਨੂੰ ਕਈ ਦਿਨਾਂ ਤੋਂ ਫ਼ੋਨ ‘ਤੇ ਧਮਕੀਆਂ ਦੇ ਰਹੇ ਸਨ। ਜਿਸਦੀ ਰਿਕਾਰਡਿੰਗ ਪੁਲਸ ਨੂੰ ਦੇ ਦਿੱਤੀ ਗਈ ਹੈ।
ਕਰਨਪ੍ਰੀਤ ਸਿੰਘ ਆਪਣੇ ਰਿਸ਼ਤੇਦਾਰ ਨਾਲ ਮੋਟਰਸਾਈਕਲ ‘ਤੇ ਪਿੰਡ ਕੋਟ ਗੰਗੁਰਾਏ ਤੋਂ ਪਿੰਡ ਜਟਾਣਾ ਆ ਰਿਹਾ ਸੀ। ਕਟਾਣੀ ਨਹਿਰ ਦੇ ਪੁਲ ਨੇੜੇ ਕਰਨਪ੍ਰੀਤ ਨੇ ਮੋਟਰਸਾਈਕਲ ਤੋਂ ਛਾਲ ਮਾਰ ਕੇ ਉਤਰ ਗਿਆ ਅਤੇ ਦੇਖਦੇ ਹੀ ਦੇਖਦੇ ਉਸ ਨੇ ਨਹਿਰ ਵਿਚ ਛਾਲ ਮਾਰ ਦਿੱਤੀ। ਇਸ ਸਬੰਧੀ ਥਾਣਾ ਕਟਾਣੀ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਫਿਲਹਾਲ ਦੋਰਾਹਾ ਨਹਿਰ ‘ਚ ਕਰਨਪ੍ਰੀਤ ਦੀ ਭਾਲ ਜਾਰੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly