ਕਪੂਰਥਲਾ( ਕੌੜਾ )- ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਪੰਜਾਬ ਵੱਲੋਂ ਐਫ ਏ ਪੀ ਨੈਸ਼ਨਲ ਐਵਾਰਡ 2023 ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੀ ਅਧਿਆਪਕਾ ਸੁਮਨ ਸ਼ਰਮਾ ਨੂੰ ਬੈਸਟ ਟੀਚਰ ਅਵਾਰਡ 2023 ਨਾਲ ਸਨਮਾਨਿਤ ਕੀਤਾ ਗਿਆ । ਅਦਾਰੇ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ, ਸ੍ਰੀ ਗੁਰੂ ਹਰ ਕ੍ਰਿਸ਼ਨ ਪਬਲਿਕ ਸਕੂਲ ਆਰ ਸੀ ਐਫ ਦੇ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਵੱਲੋਂ ਅਧਿਆਪਕਾ ਸੁਮਨ ਸ਼ਰਮਾ ਨੂੰ ਸਕੂਲ ਪਹੁੰਚਣ ‘ਤੇ ਸਨਮਾਨਿਤ ਕੀਤਾ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly