*ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ

ਅਧਿਆਪਕ ਸੂਬੇ ਤੇ ਦੇਸ਼ ਦੀ ਤਰੱਕੀ ਦਾ ਸਿਰਜਨਹਾਰ – ਡਾ. ਰੰਧਾਵਾ

ਬੀਬੀ ਗੁਰਪ੍ਰੀਤ ਰੂਹੀ ਵੱਲੋਂ ਹੋਣਹਾਰ ਅਧਿਆਪਕ ਸਨਮਾਨਿਤ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਵਿਖੇ ਡਾਇਰੈਕਟਰ ਇੰਜ. ਹਰਨਿਆਮਤ ਕੌਰ ਦੀ ਪ੍ਰਧਾਨਗੀ ਅਤੇ ਐਡਮਿਨਸਟ੍ਰੇਰ ਇੰਜ. ਨਿਮਰਤਾ ਕੌਰ ਦੀ ਦੇਖ ਰੇਖ ਵਿਚ ਅਧਿਆਪਕ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਬੜੀ ਧੂਮਧਾਮ ਨਾਲ ਕੀਤਾ ਗਿਆ । ਇਸ ਦੌਰਾਨ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੇ ਸਟਾਫ ਮੈਂਬਰਾਂ ਵੀ ਵੱਡੇ ਪੱਧਰ ‘ਤੇ ਸ਼ਿਰਕਤ ਕੀਤੀ । ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚੇ ਡਾ. ਸੁਖਵਿੰਦਰ ਸਿੰਘ ਰੰਧਾਵਾ ਪ੍ਰਿੰਸੀਪਲ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਤੇ ਪ੍ਰੋ. ਰਵਿੰਦਰ ਕੌਰ ਰੰਧਾਵਾ ਦਾ ਪ੍ਰਬੰਧਕਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਤੇ ਇੰਜ. ਸਵਰਨ ਸਿੰਘ ਮੈਂਬਰ ਪੀ ਏ ਸੀ ਸਮਾਗਮ ਵਿਚ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ।

ਇਸ ਦੌਰਾਨ ਦੋਵਾਂ ਹੀ ਸਕੂਲਾਂ ਦੇ ਸਟਾਫ਼ ਮੈਂਬਰਾਂ ਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਦਿਆਂ ਗੀਤ, ਲੋਕ ਗੀਤ, ਕਵਿਤਾ, ਸਕਿੱਟ, ਗਿੱਧਾ ਆਦਿ ਆਈਟਮਾਂ ਪੇਸ਼ ਕੀਤੀਆਂ ਗਈਆਂ । ਲਾਕਡਾਉਨ ਸਬੰਧੀ ਪੇਸ਼ ਕੀਤੀ ਗਈ ਸਕਿੱਟ ਤੇ ਵਾਇਸ ਪ੍ਰਿੰਸੀਪਲ ਰਾਜਿੰਦਰਪਾਲ ਵਲੋਂ ਆਪਣੇ ਨਿਵੇਕਲੇ ਅੰਦਾਜ਼ ਵਿਚ ਪੇਸ਼ ਕੀਤਾ ਗਿਆ ਖ਼ਬਰਨਾਮਾ ਸਮਾਗਮ ਦਾ ਮੁੱਖ ਆਕਰਸ਼ਣ ਰਿਹਾ । ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਸੁਖਵਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਧਿਆਪਕ ਸੂਬੇ ਤੇ ਦੇਸ਼ ਦੀ ਤਰੱਕੀ ਦਾ ਸ਼ਿਰਜਨਹਾਰ ਹੈ, ਜਿਸ ਤੋਂ ਸਮਾਜ ਆਪਣੇ ਬੱਚਿਆਂ ਦੇ ਸੁਨਿਹਰੇ ਭਵਿੱਖ ਲਈ ਹਮੇਸ਼ਾ ਤੋਂ ਹੀ ਆਸਵੰਦ ਰਿਹਾ ਹੈ । ਉਨ੍ਹਾਂ ਸਮੂਹ ਸਟਾਫ ਮੈਂਬਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਘਰਾਂ ਵਿੱਚ ਅਸੀਂ ਆਪਣੇ ਬੱਚਿਆਂ ਨੂੰ ਬਹੁਤ ਸਹਿਜਤਾ ਨਾਲ ਸਮਝਾਉਂਦੇ ਹਾਂ, ਜੇਕਰ ਉਹੀ ਤਰੀਕਾ ਸਮੁੱਚੀ ਜਮਾਤ ਦੇ ਵਿਦਿਆਰਥੀਆਂ ‘ਤੇ ਲਾਗੂ ਕਰ ਦਿੱਤਾ ਜਾਵੇ ਤਾਂ ਜ਼ਿਆਦਾ ਬੇਹਤਰ ਤੇ ਵਧੀਆ ਨਤੀਜੇ ਸਾਹਮਣੇ ਆ ਸਕਦੇ ਹਨ ।

ਇਸ ਮੌਕੇ ਬੋਲਦਿਆਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਨੇ ਸੀ.ਬੀ.ਐੱਸ.ਈ. ਬੋਰਡ ਵੱਲੋਂ ਐਲਾਨੇ ਨਤੀਜਿਆਂ ਵਿਚ ਵੱਡੀਆਂ ਮੱਲਾਂ ਮਾਰਨ ਲਈ ਦੋਵਾਂ ਹੀ ਸਕੂਲਾਂ ਦੇ ਸਟਾਫ ਮੈਂਬਰਾਂ ਨੂੰ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿਚ ਹਰ ਵਕਤ ਸਾਨੂੰ ਕੁੱਝ ਨਾ ਕੁੱਝ ਨਵਾਂ ਸਿਖਦੇ ਰਹਿਣਾ ਚਾਹੀਦਾ ਹੈ, ਜੋਕਿ ਅੱਜ ਸਮੇਂ ਦੀ ਮੁੱਖ ਮੰਗ ਵੀ ਹੈ । ਇਸ ਮੌਕੇ ਹਰਜਿੰਦਰ ਸਿੰਘ ਲਾਡੀ, ਪ੍ਰਿੰਸੀਪਲ ਪ੍ਰਬਦੀਪ ਕੌਰ ਮੌਂਗਾ, ਪ੍ਰਿੰਸੀਪਲ ਰੇਨੂੰ ਅਰੋੜਾ, ਵਾਇਸ ਪ੍ਰਿੰਸੀਪਲ ਜਸਬੀਰ ਸੈਣੀ, ਨਰਿੰਦਰ ਪੱਤੜ, ਸ਼ਵੇਤਾ ਮਹਿਤਾ, ਦਲਜੀਤ ਕੌਰ, ਗੁਰਦੀਪ ਕੌਰ, ਸੰਦੀਪ ਕੌਰ, ਹਰਪਿੰਦਰ ਕੌਰ, ਲਵਿਤਾ, ਨਵਨੀਤ ਕੌਰ, ਰਮਾਨਿਕਾ, ਅਸ਼ੋਕ ਕੁਮਾਰ, ਜਸਵਿੰਦਰ ਸਿੰਘ, ਰਣਜੀਤ ਸਿੰਘ, ਹਰਜਿੰਦਰ ਸਿੰਘ, ਪਰਮਿੰਦਰ ਕੌਰ, ਨੀਤੂ, ਸਤਿੰਦਰ ਕੌਰ, ਸੁਖਵਿੰਦਰ ਕੌਰ, ਬਿੰਦਰਪ੍ਰੀਤ ਕੌਰ, ਪੂਨਮ, ਜਸਪ੍ਰੀਤ ਕੌਰ, ਭੁਪਿੰਦਰ ਕੌਰ, ਤਰਨਜੀਤ ਕੌਰ, ਕਮਲਜੀਤ ਕੌਰ, ਨਿਧੀ ਸੰਗੋਤਰਾ, ਲਵਲੀ ਵਾਲੀਆ, ਅਨੀਤਾ ਸਹਿਗਲ, ਨੀਲਮ ਕਾਲੜਾ, ਅੰਜੂ, ਸੁਮਨ ਸ਼ਰਮਾ, ਸ਼ਿੰਦਰਪਾਲ ਕੌਰ, ਲਵਲੀਨ, ਅਮਨਦੀਪ ਕੌਰ, ਸਿਮਰਨ, ਹਰਜਿੰਦਰ ਕੌਰ, ਕੁਲਦੀਪ ਕੌਰ, ਕੋਮਲ, ਪ੍ਰਦੀਪ ਕੌਰ, ਹਰਪ੍ਰੀਤ ਕੌਰ, ਸੁਨੀਤਾ ਢਿੱਲੋਂ, ਸੁਨੀਤਾ ਗੁਜਰਾਲ ਆਦਿ ਸਟਾਫ ਮੈਂਬਰ ਹਾਜਰ ਸਨ ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੁੜਮ
Next articleਅਧਿਆਪਕ ਦਿਵਸ ਮੌਕੇ ਵਰਚੁਅਲ ਸਮਾਗਮ ਆਯੋਜਿਤ