ਕਪੂਰਥਲਾ, 6 ਸਤੰਬਰ ( ਕੌੜਾ )-ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਬੜੀ ਧੂਮਧਾਮ ਨਾਲ ਕੀਤਾ ਗਿਆ। ਜਿਸ ਵਿੱਚ ਸੁਲਤਾਨਪੁਰ ਲੋਧੀ ਦੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਸਟਾਫ ਮੈਂਬਰਾਂ ਵੀ ਸ਼ਮੂਲੀਅਤ ਕੀਤੀ । ਗੁਰੂ ਨਾਨਕ ਖਾਲਸਾ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜੀਨੀਅਰ ਸਵਰਨ ਸਿੰਘ ਦਾ ਮੁੱਖ ਮਹਿਮਾਨ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਦਾ ਸਮਾਗਮ ਵਿਚ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣ ‘ਤੇ ਸਟਾਫ਼ ਮੈਂਬਰਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ । ਪਹੁੰਚੇ ਮਹਿਮਾਨਾਂ ਸ਼ਮਾ ਰੌਸ਼ਨ ਅਤੇ ਡਾ.ਸਰਵ ਪੱਲੀ ਰਾਧਾ ਕ੍ਰਿਸ਼ਨਨ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਸਮਾਗਮ ਦਾ ਆਗਾਜ਼ ਕੀਤਾ । ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਪਹੁੰਚੇ ਮਹਿਮਾਨਾਂ ਲਈ ਸਵਾਗਤੀ ਸ਼ਬਦ ਕਹਿੰਦਿਆਂ ਸਮੂਹ ਸਟਾਫ਼ ਮੈਂਬਰਾਂ ਨੂੰ ਅਧਿਆਪਕ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ । ਇਸ ਦੌਰਾਨ ਦੋਵਾਂ ਵਿਦਿਅਕ ਅਦਾਰਿਆਂ ਦੇ ਸਟਾਫ ਮੈਂਬਰਾਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ । ਸਮਾਗਮ ਨੂੰ ਸੰਬੋਧਨ ਕਰਦਿਆਂ ਇੰਜੀ. ਸਵਰਨ ਸਿੰਘ ਨੇ ਕਿਹਾ ਕਿ ਸਾਨੂੰ ਡਾ. ਰਾਧਾ ਕ੍ਰਿਸ਼ਨਨ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ, ਕਿਸ ਤਰਾਂ ਉਹ ਆਪਣੇ ਜੀਵਨ ਦਾ ਸਫ਼ਰ ਅਧਿਆਪਕ ਤੋਂ ਸ਼ੁਰੂ ਕਰਕੇ ਭਾਰਤ ਦੇ ਉਪ ਰਾਸ਼ਟਰਪਤੀ ਦੇ ਅਹੁਦੇ ਤੱਕ ਪਹੁੰਚੇ । ਉਹਨਾਂ ਸਮੂਹ ਅਧਿਆਪਕਾਂ ਨੂੰ ਆਪਣੇ ਫਰਜ਼ਾਂ ਪ੍ਰਤੀ ਇਮਾਨਦਾਰ ਰਹਿਣ ਦਾ ਸੁਨੇਹਾ ਵੀ ਦਿੱਤਾ । ਪ੍ਰਿੰਸੀਪਲ ਰੇਨੂੰ ਅਰੋੜਾ ਨੇ ਸਮਾਗਮ ਵਿਚ ਪਹੁੰਚੇ ਮਹਿਮਾਨਾਂ ਅਤੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ । ਇਸ ਮੌਕੇ ਸੁਲਤਾਨਪੁਰ ਲੋਧੀ ਤੋਂ ਮੈਡਮ ਪਰਮਜੀਤ ਕੌਰ, ਨਵਰੀਤ ਕੌਰ, ਜਸਪ੍ਰੀਤ ਕੌਰ, ਨੀਤੂ, ਹਰਲੀਨ ਕੌਰ, ਕਿਰਨ ਸੈਨੀ, ਮਨਪ੍ਰੀਤ ਕੌਰ, ਮੋਨੀਕਾ ਗਿੱਲ, ਬਲਵਿੰਦਰ ਕੌਰ, ਵਿਕਰਮਜੀਤ ਸਿੰਘ ,ਜਸਬੀਰ ਸਿੰਘ, ਅਮਨ, ਸੀਮਾ, ਅੰਬਿਕਾ, ਮੋਨਿਕਾ ਗਿੱਲ, ਸ਼ੀਲਾ ਸ਼ਰਮਾ, ਸੁਨੀਤਾ ਗੁਜਰਾਲ, ਪ੍ਰਿਅੰਕਾ, ਜਸਪ੍ਰੀਤ ਕੌਰ ਬਲਵਿੰਦਰ ਕੌਰ ਅਤੇ ਆਰ ਸੀ ਐੱਫ ਤੋਂ ਮੈਡਮ ਨਰਿੰਦਰ ਪੱਤੜ, ਪਰਮਿੰਦਰ ਕੌਰ, ਪੱਲਵੀ, ਸ਼ਿੰਦਰਪਾਲ ਕੌਰ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਰਣਧੀਰ ਸਿੰਘ, ਰਣਜੀਤ ਸਿੰਘ, ਨੀਲਮ ਕਾਲੜਾ, ਕੁਲਵਿੰਦਰ ਕੌਰ, ਲਵਿਤਾ, ਰਾਜ ਰਾਣੀ, ਸੁਮਨਦੀਪ ਕੌਰ ਆਦਿ ਸਟਾਫ਼ ਮੈਂਬਰ ਹਾਜਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly