ਨੌਜਵਾਨ ਪੀੜ੍ਹੀ ਨੂੰ ਸਿੱਖੀ ਅਤੇ ਗੁਰਮਤਿ ਸਿਧਾਂਤਾਂ ਨਾਲ ਜੁੜਨ ਦੀ ਲੋੜ ਹੈ-ਭਾਈ ਮਨਜੀਤ ਸਿੰਘ ਖਾਲਸਾ

ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)– ਕਰੀਬੀ ਪਿੰਡ ਚੀਮਾ ਕਲਾਂ ਵਿਖੇ ਸਥਿਤ ਗੁਰੂਦੁਆਰਾ ਸਿੰਘ ਸਭਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੂਰੀ ਸ਼ਰਧਾ ਤੇ ਧੂਮਧਾਮ ਨਾਲ ਕੀਤਾ ਗਿਆ | ਇਸ ਮੌਕੇ ਖ਼ਾਲਸਾ ਦੇ ਪ੍ਰਸਿੱਧ ਕਵੀਸ਼ਰੀ ਜਥੇ ਭਾਈ ਮਨਜੀਤ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸੋਚ ਅਤੇ ਫਲਸਫ਼ੇ ਤੋਂ ਜਾਣੂ ਕਰਵਾਇਆ | ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਕਿ ਅਜੋਕੇ ਸਮੇਂ ਦੀ ਲੋੜ ਹੈ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਣ ਲਈ ਸਿੱਖੀ ਅਤੇ ਗੁਰਮਤਿ ਸਿਧਾਂਤਾਂ ਨਾਲ ਜੋੜਿਆ ਜਾਵੇ ਤਾਂ ਜੋ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਰਹਿ ਸਕੇ। ਇਸ ਮੌਕੇ ਪ੍ਰਧਾਨ ਸੋਢੀ ਸਿੰਘ, ਕੁਲਵਿੰਦਰ ਸਿੰਘ ਅਤੇ ਹੋਰ ਮੈਂਬਰ ਵੀ ਹਾਜ਼ਰ ਸਨ। ਇਸ ਮੌਕੇ ਚਾਹ ਅਤੇ ਪਕੌੜਿਆਂ ਦਾ ਲੰਗਰ ਵੀ ਲਗਾਇਆ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤਰਕਸ਼ੀਲ਼ ਸੁਸਾਇਟੀ ਨੇ ਛੇਵੀਂ ਸੂਬਾਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦਾ ਨਤੀਜਾ ਐਲਾਨਿਆ
Next articleਪੀਂਘਾਂ ਸੋਚ ਦੀਆਂ ਸਾਹਿਤ ਮੰਚ ਵੱਲੋਂ 2024 ਸਲਾਨਾ ਪੁਰਸਕਾਰ ਸਮਾਰੋਹ ਲਈ 18 ਨਾਮ ਘੋਸ਼ਿਤ ਕੀਤੇ ਗਏ