ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਖੇਡਾਂ ਜੀਵਨ ਦਾ ਇੱਕ ਵਿਸ਼ੇਸ਼ ਅੰਗ ਹੈ। ਖੇਡਾਂ ਵਿਦਿਆਰਥੀ ਦੀ ਸਮੁੱਚੀ ਸ਼ਖਸ਼ੀਅਤ ਦੇ ਵਿਕਾਸ ਦੇ ਮੁੱਖ ਸੋਮਿਆਂ ਵਿੱਚੋਂ ਇੱਕ ਸੋਮਾ ਹੁੰਦਾ ਹੈ ਖੇਡਾਂ ਵਿਦਿਆਰਥੀਆਂ ਵਿੱਚ ਅਨੇਕਾਂ ਗੁਣ ਪੈਦਾ ਕਰਦੀਆਂ ਹਨ। ਖੇਡਾਂ ਵਿਦਿਆਰਥੀਆ ਦੇ ਜੀਵਨ ਦਾ ਅਨਿੱਖੜਾ ਅੰਗ ਹੁੰਦੀਆਂ ਹਨ ਇਹਨਾਂ ਗੱਲਾਂ ਦਾ ਪ੍ਰਗਟਾਵਾ “ਹਿਜ਼ ਐਕਸੀਲੈਂਟ ਐਡ ਕੋਚਿੰਗ”ਅਤੇ ਸੇਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੱਗਰਾਂ ਦੇ ਐਮ ਡੀ ਡਾ ਆਸ਼ੀਸ਼ ਸਰੀਨ ਨੇ ਸਾਡੇ ਪੱਤਰਕਾਰ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ। ਉਹਨਾਂ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਲਈ ਖੇਡਾਂ ਵੀ ਜਰੂਰੀ ਹਨ ਇਸ ਲਈ ਵਿਦਿਆਰਥੀਆਂ ਨੂੰ ਕਿਸੇ ਨਾ ਕਿਸੇ ਖੇਡ ਵਿੱਚ ਜਰੂਰ ਹਿੱਸਾ ਲੈਣਾ ਚਾਹੀਦਾ ਹੈ ਉਹਨਾਂ ਕਿਹਾ ਕਿ ਸਕੂਲਾਂ ਕਾਲਜਾਂ ਵਿੱਚ ਵਿਦਿਆ ਹਾਸਿਲ ਕਰ ਰਹੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਵਿਸ਼ੇਸ਼ ਰੁਚੀ ਰੱਖਣੀ ਚਾਹੀਦੀ ਹੈ ਕਿਉਂਕਿ ਖੇਡਾਂ ਸਰੀਰਕ ਵਿਕਾਸ ਦੇ ਨਾਲ ਨਾਲ ਮਾਨਸਿਕ ਤੌਰ ਤੇ ਵੀ ਵਿਦਿਆਰਥੀਆਂ ਨੂੰ ਮਜਬੂਤ ਬਣਾਉਂਦੀਆਂ ਹਨ ਉਹਨਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਅੰਦਰ ਨੈਤਿਕ ਗੁਣਾ ਜਿਵੇਂ ਸ਼ਹਿਨਸ਼ੀਲਤਾ,ਅਨੁਸ਼ਾਸਨ,ਸਦਾਚਾਰ,ਜਿੱ ਤਣ ਦੀ ਤਾਂਘ ਆਪਸੀ ਪ੍ਰੇਮ ਪਿਆਰ ਇੱਕਜੁੱਟਤਾ,ਸਬਰ ਆਦਿ ਕੁੱਟ ਕੁੱਟਕੇ ਭਰਦੀਆਂ ਹਨ। ਉਹਨਾਂ ਕਿਹਾ ਕਿ ਖਿਡਾਰੀ ਕਿਸੇ ਵੀ ਦੇਸ਼ ਜਾਂ ਕੌਮ ਦੇ ਕੀਮਤੀ ਗਹਿਣੇ ਹੁੰਦੇ ਹਨ ! ਉਹਨਾਂ ਕਿਹਾ ਕਿ ਜਦੋਂ ਉਹ ਆਪਣੀ ਖੇਡ ਜਰੀਏ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਜਿੱਤ ਦੇ ਝੰਡੇ ਕੱਢਦੇ ਹਨ ਤਾਂ ਸਮੁੱਚੇ ਦੇਸ਼ ਵਾਸੀਆਂ ਦਾ ਸੀਨਾ ਚੌੜਾ ਹੋ ਜਾਂਦਾ ਹੈ। ਉਹਨਾਂ ਕਿਹਾ ਕਿ ਅਨੁਸ਼ਾਸਨ ਵਿੱਚ ਰਹਿਣਾ ਤਾਂ ਖਿਡਾਰੀ ਦੀ ਜ਼ਿੰਦਗੀ ਦਾ ਹਿੱਸਾ ਬਣ ਜਾਂਦਾ ਹੈ ਜਿਸ ਦਾ ਲਾਭ ਉਹਨਾਂ ਨੂੰ ਜ਼ਿੰਦਗੀ ਦੇ ਹਰ ਮੁਕਾਮ ਤੇ ਮਿਲਦਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj