ਤਹਿਸੀਲ ਕਪੂਰਥਲਾ ਦੇ ਕਲਾ ਉਤਸਵ ਮੁਕਾਬਲੇ ਸੈਕੰਡਰੀ ਸਕੂਲ ਕਾਂਜਲੀ ਵਿਚ ਸੰਪੰਨ

ਕਲਾ ਉਤਸਵ ਚ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਸ਼ਲਾਘਾਯੋਗ – ਬਿਕਰਮਜੀਤ ਥਿੰਦ

ਕਪੂਰਥਲਾ  (ਸਮਾਜ ਵੀਕਲੀ) ( ਕੌੜਾ )– ਵਿਦਿਆਰਥੀਆਂ ਚ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਨ ਲਈ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਤਹਿਸੀਲ ਕਪੂਰਥਲਾ ਤੇ ਕਲਾ ਉਤਸਵ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਜਲੀ ਵਿਖੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਹਰ ਭਗਵੰਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ। ਸਮਾਗਮ ਦੀ ਪ੍ਰਧਾਨਗੀ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਬਿਕਰਮਜੀਤ ਸਿੰਘ ਥਿੰਦ ਸਟੇਟ ਐਵਾਰਡੀ ਨੇ ਕੀਤੀ। ਉਨ੍ਹਾਂ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਲਾ ਉਤਸਵ ਵਿੱਚ ਵੱਡੀ ਗਿਣਤੀ ਵਿਚ ਸਕੂਲਾਂ ਨੇ ਸ਼ਿਰਕਤ ਕਰਕੇ ਸ਼ਾਨਦਾਰ ਪੇਸ਼ਕਾਰੀ ਕੀਤੀ ਹੈ । ਜਿਸ ਲਈ ਉਹ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦਾ ਉਪਰਾਲਾ ਵਿਦਿਆਰਥੀਆਂ ਨੂੰ ਆਪਣੇ ਪੁਰਾਤਨ ਸੱਭਿਆਚਾਰ ਨਾਲ ਜੋੜਨ ਵਿੱਚ ਸਹਾਈ ਹੋ ਰਹੀਆਂ ਹਨ। ਸਮਾਗਮ ਦੇ ਆਯੋਜਨ ਦੇ ਸੁਚਾਰੂ ਪ੍ਰਬੰਧਾਂ ਲਈ ਪ੍ਰਿੰਸੀਪਲ ਮਨਜੀਤ ਸਿੰਘ ਦੀ ਭਰਪੂਰ ਪ੍ਰਸ਼ੰਸਾ ਕੀਤੀ ।

ਮੁੱਖ ਮਹਿਮਾਨ ਦੇ ਨਾਲ ਨਾਲ ਤਹਿਸੀਲ ਕਪੂਰਥਲਾ ਦੇ ਆਏ ਸਮੂਹ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਜੀ ਆਇਆਂ ਕਹਿੰਦਿਆਂ ਪ੍ਰਿੰਸੀਪਲ ਮਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵੱਖ ਵੱਖ ਈਵੈਂਟਸ ਵਿੱਚ ਦਿਖਾਈ ਪ੍ਰਤਿਭਾ ਦੀ ਭਰਪੂਰ ਸ਼ਲਾਘਾ ਕੀਤੀ। ਜ਼ਿਲ੍ਹਾ ਕੋਆਰਡੀਨੇਟਰ ਗਤੀਵਿਧੀ ਸੁਨੀਲ ਬਜਾਜ ਅਤੇ ਜਗਦੀਪ ਸਿੰਘ ਜੰਮੂ ਨੇ ਦੱਸਿਆ ਕਿ ਈਵੈਂਟਸ ਦੇ ਤਹਿਸੀਲ ਪੱਧਰ ਤੇ ਕਰਵਾਏ ਮੁਕਾਬਲਿਆਂ ਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲਿਆਂ ਚ ਭਾਗ ਲੈਣਗੇ।

ਜ਼ਿਲ੍ਹਾ ਮੈਂਟਰ ਦਵਿੰਦਰ ਸ਼ਰਮਾ ਤੇ ਅਰੁਣ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਚ ਜਜਮੈਂਟ ਦੀ ਡਿਊਟੀ ਜਗਜੀਤ ਸਿੰਘ ਡੀ ਐਮ ਪੰਜਾਬੀ, ਕਮਲਜੀਤ ਸਿੰਘ ਪੰਜਾਬੀ ਮਾਸਟਰ ਕਿਸ਼ਨ ਸਿੰਘ ਵਾਲਾ, ਸੁਨੀਤਾ ਸਿੰਘ ਸਟੇਟ ਐਵਾਰਡੀ, ਅਵਤਾਰ ਸਿੰਘ ਈਸ਼ਰਵਾਲ, ਸੁਰਜੀਤ ਕੌਰ ਪੰਜਾਬੀ ਮਿਸਟ੍ਰੈਸ ਜਾਰਜਪੁਰ, ਸੁਖਜਿੰਦਰ ਸਿੰਘ ਸਰਦੁੱਲਾਪੁਰ, ਜਸਵਿੰਦਰ ਸਿੰਘ ਸਿੱਧਵਾਂ ਦੋਨਾ ਕੁਸ਼ਲ ਕੁਮਾਰ , ਮੋਹਨ ਲਾਲ ਆਰਟ ਐਂਡ ਕਰਾਫਟ ਅਧਿਆਪਕ ਜੱਬੋਵਾਲ, ਨਿਰਮਲ ਸਿੰਘ ਢਪੱਈ ,ਮਨੀਸ਼ ਸ਼ਰਮਾ , ਗੋਪਾਲ ਕ੍ਰਿਸ਼ਨ ਬੀ ਐੱਮ, ਜਤਿੰਦਰ ਕੌਰ ਬੀ ਐਮ, ਸੁਸ਼ਮਾ ਸ਼ਰਮਾ ਅੰਗਰੇਜ਼ੀ ਮਿਸਟ੍ਰੈਸ, ਗੁਰਬਿੰਦਰ ਕੌਰ ਪੰਜਾਬੀ ਮਿਸਟ੍ਰੈਸ, ਨੇ ਬਾਖੂਬੀ ਨਿਭਾਈ। ਪ੍ਰੋਗਰਾਮ ਦੇ ਸਫਲ ਆਯੋਜਨ ਵਿਚ ਵਿਸ਼ੇਸ਼ ਤੌਰ ਤੇ ਦਵਿੰਦਰ ਸਿੰਘ ਘੁੰਮਣ ਜ਼ਿਲ੍ਹਾ ਕੁਆਰਡੀਨੇਟਰ ਵਜੀਫ਼ਾ, ਸੁਖਵਿੰਦਰ ਸਿੰਘ ਢਿੱਲੋਂ ਹੁਸੈਨਪੁਰ, ਇੰਦਰਜੀਤ ਕਾਂਜਲੀ, ਰਾਜੇਸ਼ ਜੌਲੀ, ਪ੍ਰਭਜੋਤ ਸਿੰਘ, ਸਿਲਕੀ ਸਿੰਘ ਅਤੇ ਸਮੂਹ ਸਟਾਫ ਨੇ ਭਰਪੂਰ ਸਹਿਯੋਗ ਦਿੱਤਾ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ ਸੈਕੰਡਰੀ ਸਕੂਲ ਸੈਦੋਵਾਲ ਵਿਖੇ ਹੋਣਗੇ – ਬਿਕਰਮਜੀਤ ਥਿੰਦ
Next articleਜੋੜੀ